Home Panjab ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ

95
0

Chandigarh News:     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ ‘ਖੇਤਾਂ ਦਾ ਰਾਜਾ’ ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ।

Previous articleਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ, ਹੁਣ ਉਹਨਾਂ ਦੀ ਹਮਾਇਤ ਦੀ ਜ਼ਿੰਮੇਵਾਰੀ ਸਿੱਖ ਕੌਮ ’ਤੇ: ਮਨਜਿੰਦਰ ਸਿੰਘ ਸਿਰਸਾ
Next articleਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ! ਸਕੂਲ ਬੰਦ, ਨਿਰਮਾਣ ਕਾਰਜ ਰੋਕੇ

LEAVE A REPLY

Please enter your comment!
Please enter your name here