Home Panjab ਗੁਰਦਾਸਪੁਰ ਵਾਸੀਆਂ ਲਈ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ

ਗੁਰਦਾਸਪੁਰ ਵਾਸੀਆਂ ਲਈ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ

87
0

ਗੁਰਦਾਸਪੁਰ : ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਚ ਮੂੰਹ ’ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਜ਼ਿਲ੍ਹੇ ਵਿਚ ਸੁਰੱਖਿਆ, ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।

ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਆਏ ਦਿਨ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ, ਕਤਲ, ਡਕੈਤੀਆਂ ਅਤੇ ਚੈਨ ਸਨੈਚਿੰਗ ਦੇ ਮਾਮਲਿਆਂ ਵਿਚ ਜਦੋਂ ਪੁਲਸ ਵੱਲੋਂ ਵਾਰਦਾਤ ਵਾਲੀ ਜਗ੍ਹਾ ’ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਪੜਤਾਲ ਕੀਤੀ ਜਾਂਦੀ ਹੈ ਤਾਂ ਫੁਟੇਜ ਵਿਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢਕਿਆ ਹੋਣ ਕਾਰਨ ਮੁਲਜ਼ਮ ਦੀ ਪਛਾਣ ਨਹੀਂ ਹੋ ਪਾਉਂਦੀ।

ਇਸ ਸਭ ਨੂੰ ਦੇਖਦੇ ਹੋਏ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਢੱਕ ਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਇਹ ਹੁਕਮ ਮਿਤੀ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹਿਣਗੇ।

Previous articleਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ
Next articleਬਜ਼ੁਰਗ ਦੀ ਕਿਸਮਤ ਨੇ ਮਾਰੀ ਪਲਟੀ

LEAVE A REPLY

Please enter your comment!
Please enter your name here