Home Panjab ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ

ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ

88
0

ਤਰਨਤਾਰਨ –  ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਹਰਭੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ  ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਤੋਂ ਸੱਤ ਮਹੀਨੇ ਪਹਿਲਾਂ ਹਰਭੇਜ ਸਿੰਘ ਉਮਰ 31 ਸਾਲ (ਅਜੇ ਕੁਆਰਾ) ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਕੈਨੇਡਾ ਗਿਆ ਸੀ, ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਅਤੇ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।

ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ ‘ਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਅਤੇ ਕਿਹਾ ਇਸਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ  ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ  ਹੈ।

Previous articleਬਜ਼ੁਰਗ ਦੀ ਕਿਸਮਤ ਨੇ ਮਾਰੀ ਪਲਟੀ
Next articleRCF ਕਪੂਰਥਲਾ ਨੇੜੇ 100 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

LEAVE A REPLY

Please enter your comment!
Please enter your name here