Home Desh ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ

ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ

68
0

ਨਵੀਂ ਦਿੱਲੀ- ਸੋਮਵਾਰ ਯਾਨੀ ਕਿ ਅੱਜ ਸ਼ਾਮ ਅੱਜ ਸ਼ਾਮ 4:22 ਵਜੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਨੇਪਾਲ ‘ਚ ਵੀ ਮਹਿਸੂਸ ਕੀਤੇ ਗਏ, ਜਿੱਥੇ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.6 ਰਹੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਵਿਚ ਅਯੁੱਧਿਆ ਤੋਂ 233 ਕਿਲੋਮੀਟਰ ਉੱਤਰ ਵਿਚ ਸੀ।

ਭੂਚਾਲ ਦੇ ਝਟਕੇ ਮਹਿਸੂਸ ਹੋਣ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿਚ ਬਹੁਤ ਸਾਰੇ ਲੋਕਾਂ ਨੇ ਫਰਨੀਚਰ ਦੇ ਬਹੁਤ ਤੇਜ਼ ਹਿੱਲਣ ਦੀ ਸੂਚਨਾ ਕੀਤੀ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਆਪਣੇ ਘਰਾਂ ਤੋਂ ਬਾਹਰ ਆਉਣ ਵਾਲੇ ਲੋਕਾਂ ਦੇ ਵਿਜ਼ੂਅਲ ਸਾਂਝੇ ਕੀਤੇ।

ਦੱਸ ਦੇਈਏ ਕਿ ਬੀਤੇ 4 ਦਿਨਾਂ ਵਿਚ ਰਾਸ਼ਟਰੀ ਖੇਤਰ  ਵਿਚ ਆਇਆ ਭੂਚਾਲ ਦਾ ਇਹ ਦੂਜਾ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਦਿੱਲੀ, ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਵੀ ਭੂਚਾਲ ਦਾ ਕੇਂਦਰ ਨੇਪਾਲ ਸੀ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ‘ਚ ਘੱਟੋ-ਘੱਟ 157 ਲੋਕਾਂ ਦੀ ਮੌਤ ਹੋ ਗਈ ਅਤੇ 160 ਤੋਂ ਜ਼ਿਆਦਾ ਜ਼ਖਮੀ ਹੋ ਗਏ।

Previous articleRCF ਕਪੂਰਥਲਾ ਨੇੜੇ 100 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ
Next articleਮੋਗਾ ’ਚ ਸਿਹਤ ਵਿਭਾਗ ਦੀ ਵੱਡੀ ਰੇਡ

LEAVE A REPLY

Please enter your comment!
Please enter your name here