Home Panjab ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

172
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰੀਡੈਂਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ‘ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜ਼ਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰੀਡੈਂਟ ਗ੍ਰੇਡ-2, ਜਿਨ੍ਹਾਂ ‘ਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਿਤ, ਇਕ ਪੱਛੜੀ ਸ਼੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।

 

Previous articleਪੰਜਾਬ ‘ਚ ਮੀਂਹ ਨੇ ਛੇੜਿਆ ਕਾਂਬਾ
Next articleਪੁੱਤ ਦੀ ਵਾਇਰਲ ਵੀਡੀਓ ਨੇ ਵਧਾਇਆ ਸਿਆਸੀ ਪਾਰਾ

LEAVE A REPLY

Please enter your comment!
Please enter your name here