Home Desh Gurpatwant Pannu ਨੂੰ ਮਿਲਿਆ ਅਮਰੀਕਾ ਦਾ ਸਾਥ !

Gurpatwant Pannu ਨੂੰ ਮਿਲਿਆ ਅਮਰੀਕਾ ਦਾ ਸਾਥ !

79
0

ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸਮਰਥਕਾਂ ਨੇ ਅਮਰੀਕਾ ਦੇ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਹੱਥੋਪਾਈ ਕੀਤੀ। ਇਸ ਘਟਨਾ ਬਾਰੇ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਇੱਕ ਵੀਡੀਓ ਟਵੀਟ ਕੀਤਾ ਹੈ ਜਿਸ ਵਿੱਚ ਪੰਨੂ ਦੇ ਸਮਰਥਕ ਭਾਰਤੀ ਰਾਜਦੂਤ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ।

ਆਰਪੀ ਸਿੰਘ ਨੇ ਲਿਖਿਆ, “ਖਾਲਿਸਤਾਨੀਆਂ ਨੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਸਮਰਥਕਾਂ ਨੇ ਗੁਰਪਤਵੰਤ ਦੀ ਕਥਿਤ ਅਸਫਲ ਹੱਤਿਆ ਦੀ ਸਾਜ਼ਿਸ਼ (SFJ) ਅਤੇ ਖਾਲਿਸਤਾਨ ਰਾਏਸ਼ੁਮਾਰੀ ਮੁਹਿੰਮ ਵਿੱਚ ਉਸਦੀ ਭੂਮਿਕਾ ਬਾਰੇ ਬੇਲੋੜੇ ਸਵਾਲ ਪੁੱਛੇ।”

ਕੁਝ ਦਿਨ ਪਹਿਲਾਂ ਬਰਤਾਨੀਆ ਦੇ ਸਕਾਟਲੈਂਡ ਵਿੱਚ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਜਾਣ ਤੋਂ ਰੋਕ ਦਿੱਤਾ ਸੀ। ਇਸ ਤੋਂ ਇਲਾਵਾ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਥਿਤ ਭਾਰਤੀ ਦੂਤਾਵਾਸ ਦੇ ਕੰਮਕਾਜ ਵਿੱਚ ਵੀ ਵਿਘਨ ਪਾਇਆ ਸੀ। ਉਦੋਂ ਸਿੱਖ ਫਾਰ ਜਸਟਿਸ ਨੇ ਧਮਕੀ ਦਿੱਤੀ ਸੀ ਕਿ ਜੇਕਰ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਨੇ ਕੋਈ ਕੰਮ ਕੀਤਾ ਤਾਂ ਉਹ ਇਸ ਨੂੰ ਬੰਦ ਕਰ ਦੇਣਗੇ।

ਕੀ ਹੈ ਸਾਰਾ ਮਾਮਲਾ

ਦਰਅਸਲ, ਕੁਝ ਦਿਨ ਪਹਿਲਾਂ ਅਮਰੀਕੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਸਰਕਾਰ ਨੇ ਆਪਣੀ ਧਰਤੀ ‘ਤੇ ਇਕ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਅਮਰੀਕਾ ਨੇ ਭਾਰਤ ‘ਤੇ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।

Previous articleਪੰਜਾਬ ਵਿੱਚ 3 ਮਹੀਨਿਆਂ ਲਈ ਬੰਦ ਰਹਿਣਗੀਆਂ ਟਰੇਨਾਂ
Next articleਬੇਮੌਸਮੀ ਬਾਰਿਸ਼ ਦੌਰਾਨ ਗੁਜਰਾਤ ਵਿਚ ਜਲ ਥਲ

LEAVE A REPLY

Please enter your comment!
Please enter your name here