Home latest News ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ

ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ

60
0

26 ਨਵੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਰਾਜਪਾਲ ਨਾਲ ਮੀਟਿੰਗ ਹੋਈ ਤੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਇਆਂ ਸਰਹੱਦ ‘ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਹੈ।

ਕੇਂਦਰ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ 

ਸਾਰੀਆਂ ਫਸਲਾਂ ‘ਤੇ MSP ਦਿਓ
ਫਸਲ ਖਰੀਦ ਗਾਰੰਟੀ ਕਾਨੂੰਨ
ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰੋ
ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਤੇ ਸਜ਼ਾ ਦਿਓ
ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਰੱਦ ਕਰੋ
ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ
60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ
ਨਿਊਜ਼ਕਲਿੱਕ ਖਿਲਾਫ ਦਰਜ ਕੀਤੀ FIR ਰੱਦ ਕਰੋ
ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ
ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ
ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ

ਪੰਜਾਬ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ

ਹੜ੍ਹਾਂ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ
ਝੋਨੇ ਦਾ ਬਦਲ ਦੇਵੇ ਸਰਕਾਰ
ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ MSP ਤੇ ਖਰੀਦ ਦੀ ਗਾਰੰਟੀ ਦਿਓ
ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ
ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ
ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ
ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰੋ ਤੇ ਮਾਲਕੀ ਹੱਕ ਦਿਓ
ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ
ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਰੱਦ ਹੋਣ
ਜ਼ਮੀਨਾਂ ‘ਤੇ ਕੀਤੀਆਂ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ

Previous articleਯੈਲੋ ਅਲਰਟ ਦਰਮਿਆਨ ਰੋਹਤਾਂਗ ਦੱਰੇ ਸਮੇਤ ਉੱਚੀਆਂ ਚੋਟੀਆਂ ’ਤੇ ਬਰਫਬਾਰੀ ਹੋਈ
Next articleਪੰਜਾਬੀਆਂ ਲਈ ਖੁਸ਼ਖਬਰੀ! ਹੁਣ 60 ਰੁਪਏ ਕਿਲੋ ਮਿਲੇਗੀ 100 ਰੁਪਏ ਵਾਲੀ ਦਾਲ

LEAVE A REPLY

Please enter your comment!
Please enter your name here