Home Crime ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੁਲਿਸ ਅੜਿੱਕੇ

ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੁਲਿਸ ਅੜਿੱਕੇ

88
0

ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਉਸ ਉਪਰ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਇਲਜ਼ਾਮ ਸੀ। ਸੂਤਰਾਂ ਮੁਤਾਬਕ ਉਸ ਉੱਪਰ ਕਈ ਕੇਸ ਦਰਜ ਦਰਜ ਹਨ। ਪੁਲਿਸ ਵੱਲੋਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਈਲ ਫ਼ੋਨ, ਇੱਕ ਕਾਰ ਤੇ 2 ਪਾਸਪੋਰਟ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਦਾ ਨਾਂ ਮਨਦੀਪ ਸਿੰਘ ਧਾਲੀਵਾਲ ਹੈ। ਉਹ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।

ਇਹ ਵਿਅਕਤੀ ‘ਤੇ ਯੂਪੀਏ ਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਪੁਲਿਸ ਨੇ 23 ਲੱਖ 50 ਹਜ਼ਾਰ ਰੁਪਏ, ਤਿੰਨ ਮੋਬਾਈਲ ਫ਼ੋਨ, ਇੱਕ ਕਾਰ ਤੇ ਦੋ ਪਾਸਪੋਰਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ 2016 ‘ਚ ਕੈਨੇਡਾ ਤੋਂ ਪੰਜਾਬ ਆਇਆ ਸੀ, ਜਿਸ ਤੋਂ ਪਹਿਲਾਂ ਉਹ ਨਿੱਝਰ ਦੇ ਸੰਪਰਕ ‘ਚ ਸੀ।

ਸੂਤਰਾਂ ਮੁਤਾਬਕ ਪੰਜਾਬ ਆਉਣ ਤੋਂ ਬਾਅਦ ਉਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ‘ਚ ਕੇਸ ਵੀ ਦਰਜ ਕੀਤੇ ਗਏ ਸਨ, ਜਿਸ ਨੂੰ ਹੁਣ ਪੁਲਿਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਗ੍ਰਿਫਤਾਰ ਦੋਸ਼ੀ ਕਿਸ ਮਡਿਊਲ ਦਾ ਹਿੱਸਾ ਹੈ ਤੇ ਉਸ ਦੇ ਇਰਾਦੇ ਕੀ ਹਨ।

Previous articleਵਿਦੇਸ਼ ‘ਚ ਦਿਲ ਦੇ ਦੌਰੇ ਨਾਲ ਦੋ ਹੋਰ ਪੰਜਾਬੀ ਨੌਜਵਾਨਾਂ ਦੀ ਮੌਤ
Next articleਲਾੜੀ ਲੈਣ ਜਾ ਰਹੇ ਬਰਾਤੀ, ਰਾਹ ‘ਚ ਹੀ ਪੈ ਗਿਆ ਚੀਕ-ਚਿਹਾੜਾ

LEAVE A REPLY

Please enter your comment!
Please enter your name here