Home latest News ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਹੋਇਆ ਵੱਡਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਹੋਇਆ ਵੱਡਾ ਐਲਾਨ

89
0

ਪੰਜਾਬ ਸਰਕਾਰ ਨੇ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ “ਸੁਪਰ 5000” ਬੱਚੇ ਚੁਣੇ ਜਾਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ ਹੈ-ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ “ਸੁਪਰ 5000”।

ਟਵੀਟ ਵਿਚ ਲਿਖਿਆ ਹੈ- ‘ਪੰਜਾਬ ‘ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਾਂਗੇ, ਇਹਨਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਕਰਵਾਵਾਂਗੇ।’’
Previous articleਪਿਓ-ਪੁੱਤਰ ‘ਤੇ ਹਮਲਾ
Next articleਦਫਤਰਾਂ ਵਿਚ ’70 ਘੰਟੇ ਕੰਮ’ ਦੀ ਗੂੰਜ ਸੰਸਦ ਪਹੁੰਚੀ

LEAVE A REPLY

Please enter your comment!
Please enter your name here