Home Panjab ਅਗਲੇ ਮਹੀਨੇ ਹੋ ਸਕਦੀਆਂ ਨੇ ਚੋਣਾਂ

ਅਗਲੇ ਮਹੀਨੇ ਹੋ ਸਕਦੀਆਂ ਨੇ ਚੋਣਾਂ

96
0

ਚੰਡੀਗੜ੍ਹ : ਪੰਜਾਬ ‘ਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀ. ਸੀ. ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜੀ ਗਈ ਹੈ। ਇਹ ਵੀ ਦੱਸਿਆ ਗਿਆ ਹੈ ਕਿ ਚੋਣ ਕਮਿਸ਼ਨ ਨੇ 7 ਜਨਵਰੀ ਤੱਕ ਫਾਈਨਲ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਜਨਵਰੀ ਜਾਂ ਫਰਵਰੀ ਦੇ ਪਹਿਲੇ ਹਫ਼ਤੇ ਚੋਣਾਂ ਹੋ ਸਕਦੀਆਂ ਹਨ।

ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫ਼ੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੁੱਜਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ।

ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖ਼ਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।

Previous articleਪੰਜਾਬ ਸਰਕਾਰ ਦਾ ਖੇਡਾਂ ਨੂੰ ਲੈ ਕੇ ਅਹਿਮ ਫ਼ੈਸਲਾ
Next articleਰਾਜ ਸਭਾ ‘ਚ ਨਮਾਜ਼ ਲਈ ਸਪੀਕਰ ਧਨਖੜ ਨੇ ਬਦਲਿਆ ਨਿਯਮ

LEAVE A REPLY

Please enter your comment!
Please enter your name here