Home Crime ਨਸ਼ਿਆਂ ਦੇ ਕੇਸ ਨੂੰ ਲੈ ਕੇ ਐਕਸ਼ਨ ਮੋਡ ‘ਚ ਪੰਜਾਬ ਪੁਲਿਸ

ਨਸ਼ਿਆਂ ਦੇ ਕੇਸ ਨੂੰ ਲੈ ਕੇ ਐਕਸ਼ਨ ਮੋਡ ‘ਚ ਪੰਜਾਬ ਪੁਲਿਸ

85
0

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ ਆਗੂ ਬਿਕਰਮ ਮਜੀਠੀਆ ਤੇਂ ਬਾਅਦ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਖਿਲਾਫ ਵੀ ਸ਼ਿਕੰਜਾ ਕੱਸ ਦਿੱਤਾ ਹੈ। ਸਿੱਟ ਨੇ ਮਜੀਠੀਆ ਤੋਂ ਬਾਅਦ ਨਸ਼ਿਆਂ ਦੇ ਉਸੇ ਕੇਸ ਵਿੱਚ ਬੋਨੀ ਅਜਨਾਲਾ ਨੂੰ ਵੀ ਤਲਬ ਕਰ ਲਿਆ ਹੈ। ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਹ ਕੇਸ ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਹੁਣ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਜਾਂਚ ਲਈ ਤਲਬ ਕੀਤਾ। ਇਸ ਤੋਂ ਪਹਿਲਾਂ ਬੀਤੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕੀਤਾ ਗਿਆ ਸੀ।

ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਪੱਤਰ ਭੇਜਿਆ ਗਿਆ। ਉਸ ਪੱਤਰ ਦੀ ਇੱਕ ਕਾਪੀ ਥਾਣਾ ਰਣਜੀਤ ਐਵੇਨਿਊ ਦੇ ਮੁੱਖ ਅਫਸਰ ਨੂੰ ਵੀ ਭੇਜੀ ਗਈ ਹੈ ਜਿਸ ਵਿੱਚ ਹਦਾਇਤ ਕੀਤੀ ਗਈ ਹੈ ਕਿ 20 ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕ੍ਰਾਈਮ ਮੁਹਾਲੀ ਵੱਲੋਂ ਐਨਡੀਪੀਐਸ ਐਕਟ ਹੇਠ ਦਰਜ ਕੀਤੇ ਗਏ ਕੇਸ ਵਿੱਚ ਜਾਂਚ ਕਰ ਰਹੀ ਸਿੱਟ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਪਟਿਆਲਾ ਰੇਂਜ ਦਫਤਰ ਵਿਖੇ ਸੰਮਨ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਉਸ ਨੂੰ ਦੁਪਹਿਰ 2 ਵਜੇ ਇਸ ਦਫਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਥਾਣਾ ਰਣਜੀਤ ਐਵੇਨਿਊ ਦੇ ਐਸਐਚਓ ਨੂੰ ਆਦੇਸ਼ ਕੀਤੇ ਗਏ ਹਨ ਕਿ ਉਹ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਇਸ ਸਬੰਧੀ ਨੋਟਿਸ ਦੇਵੇ।

ਦੱਸ ਦਈਏ ਕਿ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਇਸੇ ਸਾਲ ਫਰਵਰੀ ਮਹੀਨੇ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ। ਉਹ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦਾ ਪੁੱਤਰ ਹੈ। ਬੀਤੇ ਦਿਨ ਇਸੇ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਸੀ।

Previous articleਆਨਲਾਈਨ ਖ਼ਰੀਦੇ ਹੈੱਡਫੋਨ, ਬਾਕਸ ਖੋਲ੍ਹਦੇ ਹੀ ਉੱਡੇ ਹੋਸ਼
Next articleਜਾਪਾਨ ਦੀ ਬੀਚ ‘ਤੇ ਮਿਲੀਆਂ ਹਜ਼ਾਰਾਂ ਮਰੀਆਂ ਮੱਛੀਆਂ

LEAVE A REPLY

Please enter your comment!
Please enter your name here