Home latest News ਮਾਣਯੋਗ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੇਨਤੀ ਵਿਦਿਆਰਥੀਆਂ ਦੀ...

ਮਾਣਯੋਗ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੇਨਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ : ਵਰਿੰਦਰ ਸਿੰਘ

87
0

‘‘ਪੰਜਾਬ ਵਿੱਚ ਬਹੁਤ ਸਾਰੇ ਸਕੂਲੀ ਬੱਸਾਂ ਦੀ ਸਥਿਤੀ ਬਹੁਤ ਚਿੰਤਾ ਜਨਤਕ ਹੈ। ਸਾਡੀ ਜਾਣਕਾਰੀ ਵਿੱਚ ਆਇਆ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਸਕੂਲੀ ਬੱਸਾਂ ਵਿੱਚ ਸੁਰੱਖਿਆ ਸਹੂਲਤਾਂ ਜਿਵੇਂ ਕਿ ਧੁੰਦ ਦੌਰਾਨ ਫੋਗ ਲਾਈਟਾਂ ਅਤੇ ਬ੍ਰੇਕ ਲਾਈਟਾਂ ਨਾ ਹੋਣ ਕਾਰਨ ਜਾਂ ਰਸਤੇ ਵਿੱਚ ਖੜ੍ਹੇ ਟਰੱਕਾਂ ਕਾਰਨ ਪਿਛਲੇ ਪੰਜ ਸਾਲਾਂ ਦੌਰਾਨ ਸਕੂਲੀ ਬੱਸਾਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ ਜਿਸ ਵਿੱਚ ਕਈ ਬੱਚੇ ਜ਼ਖਮੀ ਹੋਏ ਹਨ ਅਤੇ ਮਾਸੂਮ ਜਾਨਾਂ ਦਾ ਨੁਕਸਾਨ ਵੀ ਹੋਇਆ ਹੈ। ਹੁਣ ਫਿਰ ਸਰਦੀਆਂ ਦੇ ਮੌਸਮ ਵਿੱਚ ਧੁੰਦ ਕਾਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਮਹੱਤਵਪੂਰਨ ਕਦਮ ਚੁੱਕਣੇ ਚਾਹੀਦੇ ਹਨ।’’ ਇਸ ਦਾ ਪ੍ਰਗਟਾਵਾ ਸ. ਵਰਿੰਦਰ ਸਿੰਘ ਜੋ ਕਿ ਪ੍ਰਮਾਣਿਤ ਮਨੁੱਖੀ ਅਧਿਕਾਰ ਸਲਾਹਕਾਰ ਹਨ ਨੇ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲ ਜੀਤ ਸਿੰਘ ਭੁੱਲਰ ਨੂੰ ਆਪਣੇ ਬੇਨਤੀ ਪੱਤਰ ਵਿੱਚ ਕੀਤਾ।
ਸ. ਵਰਿੰਦਰ ਸਿੰਘ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਪ੍ਰਸ਼ਾਸਨ ਨੂੰ ਤੁਰੰਤ ਲੋੜੀਂਦੇ ਉਪਾਅ ਉੱਤੇ ਵਿਚਾਰ ਕਰਨ ਲਈ ਬੇਨਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਇਨ੍ਹਾਂ ਬੱਸਾਂ ਦੇ ਸੰਚਾਲਕਾਂ ਨੂੰ ਤੁਰੰਤ ਠੱਲ੍ਹ ਪਾਈ ਜਾਵੇ। ਸਕੂਲੀ ਬੱਸਾਂ ਦੀ ਸਹੀ ਹੈੱਡਲਾਈਟਾਂ, ਬ੍ਰੇਕ ਲਾਈਟਾਂ ਅਤੇ ਹੋਰ ਵਿਸੇਸ਼ ਸੁਰੱਖਿਅਵਾਂ ਦਾ ਸਖਤੀ ਨਾਲ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵਿਦਿਆਰਥੀ ਸੁਰੱਖਿਅਤ ਹੋਣ।

ਸ. ਵਰਿੰਦਰ ਸਿੰਘ ਨੇ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕੁਝ ਸਕੂਲੀ ਬੱਸਾਂ ਵਾਲਿਆਂ ਕੋਲ ਫਸਟ ਏਡ ਕਿੱਟ ਵੀ ਨਹੀਂ ਹਨ। ਮੈਂ ਬੇਨਤੀ ਕਰਦਾ ਹਾਂ ਕਿ ਉਹਨਾਂ ਸਕੂਲਾਂ ਦੇ ਖਿਲਾਫ ਉਚਿਤ ਕਾਰਵਾਈ ਕੀਤੀ ਜਾਵ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਦਾ ਮਾਹੌਲ ਸਿਰਜਿਆ ਜਾਵੇ।

ਉਨ੍ਹਾਂ ਕਿਹਾ ਕਿ ਇੱਕ ਮਨੁੱਖੀ ਅਧਿਕਾਰ ਸਲਾਹਕਾਰ ਹੋਣ ਦੇ ਨਾਤੇ ਹਰੇਕ ਵਿਦਿਆਰਥੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਸ. ਵਰਿੰਦਰ ਸਿੰਘ ਨੇ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲ ਜੀਤ ਸਿੰਘ ਭੁੱਲਰ ਨੂੰ ਬੇਨਤੀ ਕੀਤੀ ਕਿ ਮੈਨੂੰ ਭਰੋਸਾ ਹੈ ਕਿ ਤੁਸੀਂ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਖਤ ਨਿਯਮਾਂ ਨੂੰ ਲਾਗੂ ਕਰਨ ਅਤੇ ਉਹਨਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਉਚੇਚਾ ਧਿਆਨ ਦਿਓਗੇ। ਅਸੀਂ ਪੰਜਾਬ ਵਿੱਚ ਸਕੂਲੀ ਬੱਸਾਂ ਦੇ ਸੁਰੱਖਿਆ ਮਿਆਰ ਵਿੱਚ ਸਕਾਰਾਤਮਕ ਬਦਲਾਅ ਦੇਖਣ ਦੀ ਉਮੀਦ ਕਰਦੇ ਹਾਂ ਤਾਂ ਜੋ ਸਾਡੇ ਬੱਚੇ ਸੁਰੱਖਿਅਤ ਮਹਿਸੂਸ ਕਰਨ।

Previous articleਏਅਰਲਾਈਨ Go First ਦਿਵਾਲੀਆ ਹੋਣ ਕੰਢੇ
Next articleਪ੍ਰਤਾਪ ਬਾਜਵਾ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ

LEAVE A REPLY

Please enter your comment!
Please enter your name here