Home Desh SYL ਮੁੱਦੇ ‘ਤੇ ਅੱਜ ਹੋਵੇਗੀ ਮੀਟਿੰਗ

SYL ਮੁੱਦੇ ‘ਤੇ ਅੱਜ ਹੋਵੇਗੀ ਮੀਟਿੰਗ

52
0

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਇਸ ਮੁੱਦੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਕਹਿ ਚੁੱਕੇ ਹਨ ਕਿ ਪੰਜਾਬ ਕੋਲ ਦੂਜੇ ਸੂਬਿਆਂ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ। ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਸ ਨਹਿਰ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਭਾਵੇਂ ਹੀ ਮੁੱਖ ਮੰਤਰੀ ਮਾਨ ਨੇ ਮੀਟਿੰਗ ‘ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਉਹ ਪਹਿਲਾਂ ਵਾਂਗ ਇਸ ਗੱਲ ‘ਤੇ ਅੜੇ ਹੋਏ ਹਨ ਕਿ ਉਨ੍ਹਾਂ ਦੇ ਸੂਬੇ ਕੋਲ ਵੰਡਣ ਲਈ ਵਾਧੂ ਪਾਣੀ ਨਹੀਂ ਹੈ। ਦੱਸਣਯੋਗ ਹੈ ਕਿ ਐੱਸ. ਵਾਈ. ਐੱਲ. ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਦੋਹਾਂ ਸੂਬਿਆਂ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਹਿਰ ਦੀ ਕਲਪਨਾ ਦੋਹਾਂ ਸੂਬਿਆਂ ਵਿਚਕਾਰ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਵੰਡਣ ਲਈ ਕੀਤੀ ਗਈ ਸੀ।

Previous articleਕੜਾਕੇ ਦੀ ਠੰਡ ‘ਚ ਵੀ ਨਹੀਂ ਛੂਹ ਪਾਵੇਗੀ ਕੋਈ ਬਿਮਾਰੀ
Next articleਇਸ ਸੂਬੇ ‘ਚ 1 ਜਨਵਰੀ ਤੋਂ 450 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

LEAVE A REPLY

Please enter your comment!
Please enter your name here