Home latest News ਝਾਕੀਆਂ ‘ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਬੀਜੇਪੀ ?

ਝਾਕੀਆਂ ‘ਤੇ ਕੌਣ ਕਰ ਰਿਹਾ ਸਿਆਸਤ, ਭਗਵੰਤ ਮਾਨ ਜਾਂ ਬੀਜੇਪੀ ?

60
0

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋਂ ਪੰਜਾਬ ਦੇ ਲੋਕਾਂ ਨੂੰ ਸੱਚ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਗਵੰਤ ਮਾਨ ਸਰਕਾਰ ਵਲੋ ਭੇਜੀਆਂ ਗਈਆਂ ਝਾਕੀਆਂ ਨੂੰ ਜਨਤਕ ਕਰਨਾ ਚਾਹੀਦਾ ਹੈ । ਜਿਸ ਨਾਲ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਅਸਲੀਅਤ ਆ ਸਕੇ।

ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਤੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਇਕ ਪ੍ਰੈਸ ਮਿਲਣੀ ਕਰਕੇ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਦਾ ਕਾਰਨ ਇਹ ਦੱਸਿਆ ਸੀ ਕਿ ਪੰਜਾਬ ਵਲੋ ਭੇਜੀਆਂ ਗਈਆਂ ਝਾਕੀਆਂ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਫੋਟਵਾਂ ਲੱਗੀਆਂ ਹੋਈਆਂ ਸਨ।

ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪਾਰਟੀਆਂ ਦੇ ਰਾਜਨੀਤਿਕ ਮੱਤਭੇਦ ਹੁੰਦੇ ਹਨ ਪਰ ਪੰਜਾਬ ਦਾ ਇਤਿਹਾਸ ,ਪੰਜਾਬ ਦੀਆਂ ਕੁਰਬਾਨੀਆਂ ਤੇ ਆਜ਼ਾਦੀ ਦੌਰਾਨ ਪਾਏ ਪੰਜਾਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ|

Previous articleਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਖ਼ਬਰ
Next article‘ਮਾਮਲਾ ਬਹੁਤ ਸੰਵੇਦਨਸ਼ੀਲ…’, ਕਤਰ ‘ਚ 8 ਭਾਰਤੀਆਂ ਦੀ ਸਜ਼ਾ ‘ਤੇ ਰੋਕ ਨੂੰ ਲੈਕੇ ਵਿਦੇਸ਼ ਮੰਤਰਾਲੇ ਨੇ ਆਖੀ ਇਹ ਗੱਲ

LEAVE A REPLY

Please enter your comment!
Please enter your name here