Home Desh PM ਮੋਦੀ ਨੇ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

PM ਮੋਦੀ ਨੇ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

92
0

 

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਸਾਲ ਸਾਰਿਆਂ ਦੀ ਜ਼ਿੰਦਗੀ ਵਿਚ ਖ਼ੁਸ਼ਹਾਲੀ ਲਿਆਵੇ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਸਾਰਿਆਂ ਨੂੰ 2024 ਦੀਆਂ ਹਾਰਦਿਕ ਸ਼ੁੱਭਕਾਮਨਾਵਾਂ! ਇਹ ਸਾਲ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ ਅਤੇ ਬਿਹਤਰ ਸਿਹਤ ਲਿਆਵੇ।

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਕਾਸ਼ਵਾਣੀ ਦੇ ਮਹੀਨੇਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਕਿਹਾ ਸੀ ਕਿ ਅੱਜ ਦੇਸ਼ ਦਾ ਕੋਨਾ-ਕੋਨਾ ਵਿਕਸਿਤ ਭਾਰਤ ਅਤੇ ਆਤਮ ਨਿਰਭਰਤਾ ਦੀ ਭਾਵਨਾ ਕਾਰਨ ਆਤਮ ਵਿਸ਼ਵਾਸ ਨਾਲ ਭਰਿਆ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਭਾਵਨਾ ਨੂੰ 2024 ਵਿਚ ਵੀ ਬਣਾ ਕੇ ਰੱਖੋ।

Previous articleISRO ਨੇ ਨਵੇਂ ਸਾਲ ਦੇ ਪਹਿਲੇ ਦਿਨ ਰਚਿਆ ਇਤਿਹਾਸ
Next articleਜਥੇਦਾਰ ਕਾਉਂਕੇ ਮਾਮਲੇ ‘ਚ ਘਿਰੇ ਕੈਪਟਨ ਤੇ ਬਾਦਲ

LEAVE A REPLY

Please enter your comment!
Please enter your name here