Home latest News ਜਥੇਦਾਰ ਕਾਉਂਕੇ ਮਾਮਲੇ ‘ਚ ਘਿਰੇ ਕੈਪਟਨ ਤੇ ਬਾਦਲ

ਜਥੇਦਾਰ ਕਾਉਂਕੇ ਮਾਮਲੇ ‘ਚ ਘਿਰੇ ਕੈਪਟਨ ਤੇ ਬਾਦਲ

53
0

ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ਸਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੀ ਘਿਰਦੇ ਜਾ ਰਹੇ ਹਨ। ਵੱਖ-ਵੱਖ ਸਿੱਖ ਆਗੂਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਕਾਉਂਕੇ ਮਾਮਲੇ ਵਿੱਚ ਬੀਪੀ ਤਿਵਾੜੀ ਦੀ ਜਾਂਚ ਰਿਪੋਰਟ ’ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਕੈਪਟਨ ਤੇ ਸੁਖਬੀਰ ਬਾਦਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਪੰਥ ਰਤਨ ਤੇ ਫ਼ਖਰੇ ਕੌਮ ਐਵਾਰਡ ਵਾਪਸ ਲੈਣ ਦੀ ਵੀ ਅਪੀਲ ਕੀਤੀ।

ਇਹ ਪੱਤਰ ਸਿੱਖ ਆਗੂ ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਹੋਰਨਾਂ ਵੱਲੋਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ ਹੈ। ਇਸ ਪੱਤਰ ਵਿੱਚ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ 1997 ਵਿੱਚ ਬਾਦਲ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਬੀਪੀ ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ।

ਇਹ ਜਾਂਚ ਰਿਪੋਰਟ 1999 ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪ ਦਿੱਤੀ ਗਈ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਬਾਦਲ ਵੱਲੋਂ ਇਸ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਬਾਅਦ ਵਿੱਚ ਸਥਾਪਿਤ ਹੋਈ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਸਿੱਖ ਆਗੂਆਂ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਜਾਵੇ। ਦੋਵਾਂ ਖਿਲਾਫ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਹੈ ਕਿ ਬੀਤੇ ਦਿਨ ਹੀ ਸ਼੍ਰੋਮਣੀ ਕਮੇਟੀ ਵੱਲੋਂ ਕਾਉਂਕੇ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਸੀ ਕਿ ਭਾਈ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦਿੱਤਾ ਜਾਵੇ। ਇਸ ਸਬੰਧੀ ਰਿਪੋਰਟ ਕੁਝ ਦਿਨ ਪਹਿਲਾਂ ਹੀ ਜਨਤਕ ਹੋਈ ਹੈ ਤੇ ਇਹ ਰਿਪੋਰਟ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਗਈ ਸੀ। ਜਿਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਵਿੱਚ ਰਿਪੋਰਟ ਨੂੰ ਕਾਨੂੰਨੀ ਪੱਖ ਤੋਂ ਘੋਖਣ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।

Previous articlePM ਮੋਦੀ ਨੇ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
Next articleਰੱਕ ਡਰਾਈਵਰਾਂ ਤੇ ਸਰਕਾਰ ਦੀ ਮੀਟਿੰਗ

LEAVE A REPLY

Please enter your comment!
Please enter your name here