ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਲ ਹਸਪਤਾਲ ਕੋਲ ਹੋਇਆ, ਜਿਥੇ ਚੱਲਦੀ ਟਰਾਲੀ ਨਾਲ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ ਅਤੇ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ‘ਚ ਇਕ ਔਰਤ ਅਤੇ ਦੋ ਵਿਅਕਤੀ ਸ਼ਾਮਲ ਸਨ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਜਾ ਵੜੀ ਅਤੇ ਕਾਰ ‘ਚ ਸਵਾਰ ਔਰਤ ਅਤੇ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰ ਸਪੀਡ ਕਾਰਨ ਵਾਪਰਿਆ ਹੈ। ਮੌਜੂਦ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ‘ਚ ਫਸੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਦੌਰਾਨ ਥਾਣਾ 1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸਾ ਓਵਰ ਸਪੀਡ ਕਾਰਨ ਹੋਇਆ ਹੈ , ਇਸ ਦੀ ਪੁਲਸ ਜਾਂਚ ਕਰ ਰਹੀ ਹੈ।