Home latest News ਪੰਜਾਬ ‘ਚ ਅਜੇ ਠੰਢ ਤੋੜੇਗੀ ਰਿਕਾਰਡ

ਪੰਜਾਬ ‘ਚ ਅਜੇ ਠੰਢ ਤੋੜੇਗੀ ਰਿਕਾਰਡ

68
0

ਪੰਜਾਬ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਸਵੇਰ ਵੇਲੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਪਾਣੀਪਤ ਸਮੇਤ ਹੋਰ ਥਾਵਾਂ ‘ਤੇ ਵੀ ਵਿਜ਼ੀਬਿਲਟੀ ਘੱਟ ਹੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਤਿੰਨਾਂ ਥਾਵਾਂ ‘ਤੇ 17-18 ਜਨਵਰੀ ਨੂੰ ਠੰਢਾ ਦਿਨ ਰਹੇਗਾ।

ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਕਰਕੇ ਅੱਜ ਤਿੰਨ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਨ੍ਹਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ ਲਈ ਫਲਾਈਟ ਨੰਬਰ 2177, ਚੰਡੀਗੜ੍ਹ ਤੋਂ ਮੁੰਬਈ ਲਈ ਫਲਾਈਟ ਨੰਬਰ 5263 ਤੇ ਚੰਡੀਗੜ੍ਹ ਤੋਂ ਬੈਂਗਲੁਰੂ ਲਈ ਫਲਾਈਟ ਨੰਬਰ 6634 ਸ਼ਾਮਲ ਹਨ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਤੇ ਬਠਿੰਡਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਅੰਬਾਲਾ, ਕੈਥਲ, ਕੁਰੂਕਸ਼ੇਤਰ ਤੇ ਕਰਨਾਲ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰਾਜਸਥਾਨ ਨਾਲ ਲੱਗਦੇ ਰੇਵਾੜੀ ਤੇ ਉੱਤਰ ਪ੍ਰਦੇਸ਼ ਨਾਲ ਲੱਗਦੇ ਯਮੁਨਾਨਗਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਹਿਮਾਚਲ ਵਿੱਚ ਬਰਫ਼ਬਾਰੀ ਨਾ ਹੋਣ ਕਾਰਨ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ, ਜਿਸ ਕਾਰਨ ਹਿਮਾਚਲ ਵਾਸੀਆਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਉੱਚੇ ਖੇਤਰਾਂ ਵਿੱਚ ਸੇਬ ਦੀ ਫ਼ਸਲ ਤੇ ਹੇਠਲੇ ਖੇਤਰਾਂ ਵਿੱਚ ਕਣਕ ਤੇ ਹੋਰ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇੱਥੇ ਵੀ ਆਉਣ ਵਾਲੇ ਦਿਨਾਂ ‘ਚ ਮੌਸਮ ‘ਚ ਬਦਲਾਅ ਦੀ ਸੰਭਾਵਨਾ ਘੱਟ ਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਵੇਰ ਵੇਲੇ ਸੰਘਣੀ ਧੁੰਦ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ, ਪਰ ਸਵੇਰ ਵੇਲੇ ਧੁੰਦ ਛਾਈ ਹੋਈ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ ਵਿੱਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਛਾਈ ਹੈ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਵਿੱਚ ਅੱਜ ਧੁੱਪ ਨਿਕਲੇਗੀ ਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਤਾਪਮਾਨ 4 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।

Previous articleਸੋਨੇ-ਚਾਂਦੀ ਦੇ ਰੇਟ ਨੂੰ ਲੱਗੀ ਬ੍ਰੇਕ
Next articleਸ਼੍ਰੀ ਰਾਮ ਦੇ ਸਵਾਗਤ ਲਈ ਪੰਜਾਬ ਤਿਆਰ

LEAVE A REPLY

Please enter your comment!
Please enter your name here