Home Crime ਤੇਜ਼ ਰਫ਼ਤਾਰ ਮਰਸਿਡੀਜ਼ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਤੇਜ਼ ਰਫ਼ਤਾਰ ਮਰਸਿਡੀਜ਼ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

76
0

ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਗੁਰਾਇਆ ਨੇੜੇ ਬੀਤੀ ਰਾਤ ਇੱਕ ਜ਼ਬਰਦਸਤ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਕਾਰ ਮਰਸਿਡੀਜ਼ ਅਤੇ ਮੋਟਰਸਾਈਕਲ ਵਿਚਾਲੇ ਹੋਇਆ। ਟੱਕਰ ਇੰਨੀ ਜ਼ਰਬਦਸਤ ਸੀ ਕਿ ਕਾਰ ਮੋਟਰਸਾਈਕਲ ਸਮੇਤ ਨੌਜਵਾਨਾਂ ਨੂੰ ਕਾਫ਼ੀ ਦੂਰ ਤੱਕ ਘਸੀਟ ਦੀ ਲੈ ਗਈ ਅਤੇ ਬਾਅਦ ‘ਚ ਬਾਈਕ ਨੂੰ ਅੱਗ ਲੱਗਣ ਕਾਰਨ 2 ਨੌਜਵਾਨਾਂ ਦੀਆਂ ਲਾਸ਼ਾ ਵੀ ਸੜ ਗਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਾਇਆ ਦੀ ਆਟਾ ਨਹਿਰ ਨੇੜੇ ਵਾਪਰਿਆ। ਇਹ ਹਾਦਸਾ ਫਿਲੌਰ ਦੇ ਪਿੰਡ ਅਸਹੂਰ ਵਾਸੀ ਵਿੱਕੀ ਦੇ ਸਾਹਮਣੇ ਵਾਪਰਿਆ। ਵਿੱਕੀ ਨੇ ਪੁਲਿਸ ਨੂੰ ਦੱਸਿਆ ਕਿ ਹਾਦਸੇ ਸਮੇਂ ਉਹ ਬਾਈਕ ‘ਤੇ ਸਵਾਰ ਸੀ। ਦੋਵੇਂ ਨੌਜਵਾਨ ਅਜੇ ਕੁਝ ਦੂਰ ਇਕ ਘਰ ਤੋਂ ਬਾਹਰ ਨਿਕਲੇ ਸਨ। ਮਰਸਡੀਜ਼ ਕਾਰ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਹੋਇਆ।

ਵਿੱਕੀ ਨੇ ਪੁਲਿਸ ਨੂੰ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਦੋਵੇਂ ਨੌਜਵਾਨ ਕਰੀਬ 40 ਮੀਟਰ ਤੱਕ ਬਾਈਕ ਸਮੇਤ ਘਸੀਟਦੇ ਗਏ। ਕੁਝ ਦੇਰ ਵਿਚ ਹੀ ਮੋਟਰ ਸਾਈਕਲ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਕਾਰ ਸਵਾਰ ਦੋਵਾਂ ਨੂੰ ਬਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਵਿੱਕੀ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਗੁਰਾਇਆ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਅਤੇ ਤਫ਼ਤੀਸ਼ੀ ਅਫ਼ਸਰ ਹਰਭਜਨ ਸਿੰਘ ਗਿੱਲ ਦੇਰ ਰਾਤ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੇ ਸਨ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਦੀ ਕਾਰ ਅਤੇ ਬਾਈਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਅੱਜ ਦੋਵਾਂ ਮ੍ਰਿਤਕਾਂ ਦੀਆਂ ਤਸਵੀਰਾਂ ਜਾਰੀ ਕਰਕੇ ਉਨ੍ਹਾਂ ਦੀ ਪਛਾਣ ਕਰੇਗੀ। ਇਸ ਦੇ ਨਾਲ ਹੀ ਪੁਲਿਸ ਅੱਜ ਕਾਰ ਦਾ ਵੇਰਵਾ ਹਾਸਲ ਕਰੇਗੀ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ।

Previous articleਸੈਂਟਰਲ ਜੇਲ੍ਹ ਨੇੜੇ ਡ੍ਰੋਨ ਉਡਾਉਣ ‘ਤੇ ਪਾਬੰਦੀ
Next articleਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਾਫੀ ਉਤਰਾਅ

LEAVE A REPLY

Please enter your comment!
Please enter your name here