Home Desh ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਾਫੀ ਉਤਰਾਅ

ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਾਫੀ ਉਤਰਾਅ

78
0

ਇਨ੍ਹੀਂ ਦਿਨੀਂ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਾਫੀ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਇਸ ਦਾ ਅਸਰ ਘਰੇਲੂ ਬਾਜ਼ਾਰ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਆਮ ਗਾਹਕਾਂ ਦੇ ਪੱਲੇ ਨਿਰਾਸ਼ਾ ਪੈ ਰਹੀ ਹੈ। ਦਰਅਸਲ ਨਿਰਾਸ਼ਾ ਦਾ ਕਾਰਨ ਇਹ ਹੈ ਕਿ ਬਾਜ਼ਾਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੀਆਂ ਹਨ। ਕੁਝ ਸ਼ਹਿਰਾਂ ਵਿੱਚ ਤਾਂ ਕੀਮਤਾਂ ਸੈਂਕੜਾ ਲਾ ਚੁੱਕੀਆਂ ਹਨ।

ਦੂਜੇ ਪਾਸੇ ਹੁਣ ਚਰਚਾ ਹੈ ਕਿ ਭਾਰਤ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆ ਸਕਦੀ ਹੈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਵਿੱਤੀ ਬਜਟ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਾ ਐਲਾਨ ਕੀਤਾ ਜਾ ਸਕਦਾ ਹੈ, ਜੋ ਵੱਡੀ ਖੁਸ਼ਖਬਰੀ ਵਾਂਗ ਹੋਵੇਗਾ। ਉਂਝ ਸਰਕਾਰ ਨੇ ਅਜੇ ਤੱਕ ਅਜਿਹੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ।

ਜਾਣੋ ਇਨ੍ਹਾਂ ਸ਼ਹਿਰਾਂ ‘ਚ ਪੈਟਰੋਲ-ਡੀਜ਼ਲ ਦੇ ਰੇਟ
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਚੱਲ ਰਹੀ ਹੈ, ਜਦਕਿ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਹੈ ਜਦੋਂਕਿ ਡੀਜ਼ਲ ਦੀ ਕੀਮਤ 87.89 ਰੁਪਏ ਪ੍ਰਤੀ ਲੀਟਰ ਹੈ।

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 96.57 ਰੁਪਏ, ਜਦੋਂਕਿ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਪੈਟਰੋਲ ਦੀ ਕੀਮਤ 96.79 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ, ਜਦੋਂਕਿ ਡੀਜ਼ਲ ਦੀ ਕੀਮਤ 89.96 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਦੀ ਕੀਮਤ 107.24 ਰੁਪਏ, ਜਦੋਂਕਿ ਡੀਜ਼ਲ ਦੀ ਕੀਮਤ 94.04 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ।

ਜਾਣੋ ਕਿੱਥੋਂ ਜਾਰੀ ਹੁੰਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਕੀਤੀਆਂ ਜਾਂਦੀਆਂ ਹਨ। ਹਾਲਾਂਕਿ, 22 ਮਈ, 2022 ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ, ਇੰਡੀਅਨ ਆਇਲ ਕਾਰਪੋਰੇਸ਼ਨ ਆਫ ਇੰਡੀਆ ਵਰਗੀਆਂ ਕੰਪਨੀਆਂ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਕੀਮਤਾਂ ਜਾਰੀ ਕਰਦੀਆਂ ਹਨ। ਤੁਸੀਂ ਘਰ ਬੈਠੇ ਵੀ ਤੇਲ ਦੀ ਕੀਮਤ ਚੈੱਕ ਕਰ ਸਕਦੇ ਹੋ।

ਪੈਟਰੋਲ ਤੇ ਡੀਜ਼ਲ ਦੇ ਰੇਟ ਇਸ ਤਰ੍ਹਾਂ ਚੈੱਕ ਕਰੋ
ਜੇਕਰ ਤੁਸੀਂ ਦੇਸ਼ ਦੇ ਬਾਜ਼ਾਰਾਂ ‘ਚ ਪੈਟਰੋਲ ਤੇ ਡੀਜ਼ਲ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ ਸਭ ਤੋਂ ਪਹਿਲਾਂ ਆਪਣੇ ਸ਼ਹਿਰ ਦੇ ਰੇਟਾਂ ਦੀ ਜਾਣਕਾਰੀ ਲੈ ਸਕਦੇ ਹੋ। ਇਸ ਲਈ ਕਿਸੇ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ ‘ਤੇ ਜਾਣਾ ਹੋਵੇਗਾ ਜਾਂ SMS ਭੇਜਣਾ ਹੋਵੇਗਾ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਸੀਂ 9224992249 ਨੰਬਰ ‘ਤੇ ਸਿਟੀ ਕੋਡ ਦੇ ਨਾਲ RSP ਲਿਖ ਕੇ ਇਹ ਕੰਮ ਕਰਵਾ ਸਕਦੇ ਹੋ ਤੇ ਜੇਕਰ ਤੁਸੀਂ BPCL ਗਾਹਕ ਹੋ ਤਾਂ RSP ਦੇ ਨਾਲ 9223112222 ਨੰਬਰ ‘ਤੇ SMS ਭੇਜ ਕੇ ਇਹ ਕੰਮ ਕਰਵਾ ਸਕਦੇ ਹੋ।

Previous articleਤੇਜ਼ ਰਫ਼ਤਾਰ ਮਰਸਿਡੀਜ਼ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
Next articleਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਨਵੀਂ Update

LEAVE A REPLY

Please enter your comment!
Please enter your name here