Home latest News ਮੋਗਾ ‘ਚ ਸੜਕ ਪਾਰ ਕਰਦਿਆਂ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ...

ਮੋਗਾ ‘ਚ ਸੜਕ ਪਾਰ ਕਰਦਿਆਂ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ ਟੱਕਰ

47
0

ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਵਾਪਸ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 33 ਸਾਲਾ ਗੁਰਜੰਟ ਸਿੰਘ, ਧਰਮਕੋਟ ਵਿੱਚ ਆਪਣੇ ਦੋਸਤ ਦੇ ਵਿਆਹ ‘ਤੇ ਗਿਆ ਹੋਇਆ ਸੀ। ਜਦੋਂ ਉਹ ਉਥੋਂ ਵਾਪਸ ਆਉਣ ਲੱਗਾ ਤਾਂ ਮੇਰਾ ਭਰਾ ਸੜਕ ਪਾਰ ਕਰਨ ਲੱਗਾ ਤਾਂ ਸੜਕ ‘ਤੇ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨੂੰ ਜਗਜੀਤ ਸਿੰਘ ਵਾਸੀ ਪਿੰਡ ਬੀਜਾਪੁਰ ਵੱਲੋਂ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ।

ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Previous articleਠੰਡ ਤੇ ਧੁੰਦ ਤੋਂ ਅਜੇ ਕੋਈ ਨਹੀਂ ਰਾਹਤ
Next articleਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ!

LEAVE A REPLY

Please enter your comment!
Please enter your name here