Home Crime ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਵੱਡੀ ਕਾਰਵਾਈ

ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਵੱਡੀ ਕਾਰਵਾਈ

50
0

ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਤੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।

ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਏ ਗਏ।

ਉਨਾਂ ਦੱਸਿਆ ਕਿ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਦੇ ਕਿਨਾਰੇ ਤੇ ਨਾ ਰੱਖਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Previous articleਕੀ ਹਿੰਡਨ ਹਵਾਈ ਅੱਡੇ ਤੋਂ ਵਪਾਰਕ ਉਡਾਣਾਂ ‘ਤੇ ਲੱਗ ਜਾਵੇਗੀ ਪਾਬੰਦੀ? ਜਾਣੋ ਕਿਉਂ ਹਾਈਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ
Next articleਮੈਰੀਕਾਮ ਨੇ Boxing ਤੋਂ ਸੰਨਿਆਸ ਦੀਆਂ ਖਬਰਾਂ ਤੇ ਲਗਾਇਆ ਵਿਰਾਮ

LEAVE A REPLY

Please enter your comment!
Please enter your name here