Home Desh ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ

ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ

60
0

ਦਿੱਲੀ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਆਪ ਨੇ ਦਾਅਵਾ ਕੀਤਾ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਤੇ ਅਫਵਾਹ ਫੈਲਾ ਰਹੇ ਹਨ ਕਿ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਸਾਂਝੇ ਕਰਦੇ ਹੋਏ ਲਿਖਿਆ ਹੈ ਕਿ ਪਿਛਲੇ ਦਿਨੀਂ ਭਾਜਪਾ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਕੁਝ ਦਿਨ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ।ਉਸ ਦੇ ਬਾਅਦ ਵਿਧਾਇਕਾਂ ਨੂੰ ਤੋੜਾਂਗੇ। 21 ਵਿਧਾਇਕਾਂ ਨਾਲ ਗੱਲ ਹੋ ਗਈ ਹੈ ਤੇ ਹੋਰਨਾਂ ਨਾਲ ਵੀ ਗੱਲ ਕਰ ਰਹੇ ਹਾਂ। ਇਸ ਦੇ ਬਾਅਦ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗ ਦੇਵਾਂਗੇ। ਤੁਸੀਂ ਵੀ ਆ ਜਾਓ। 25 ਕਰੋੜ ਰੁਪਏ ਦੇਵਾਂਗੇ ਤੇ ਭਾਜਪਾ ਦੀ ਟਿਕਟ ਤੋਂ ਚੋਣ ਲੜਵਾ ਦੇਵਾਂਗੇ।

ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਤੇ ਸਾਰਿਆਂ ਨੇ ਮਨ੍ਹਾ ਕਰ ਦਿੱਤਾ ਹੈ।

ਇਸ ਦਾ ਮਤਲਬ ਕਿਸੇ ਸ਼ਰਾਬ ਘਪਲੇ ਦੀ ਜਾਂਚ ਲਈ ਮੈਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਪਿਛਲੇ 9 ਸਾਲਾਂ ਵਿਚ ਸਾਡੀ ਸਰਕਾਰ ਡੇਗਮ ਲਈ ਇਨ੍ਹਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਪਰ ਇਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ। ਭਗਵਾਨ ਨੇ ਤੇ ਜਨਤਾ ਨੇ ਹਮੇਸ਼ਾ ਸਾਡਾ ਸਾਥ ਦਿੱਤਾ।ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿਚ ਫੇਲ ਹੋਣਗੇ। ਇਹ ਲੋਕ ਜਾਣਦੇ ਹਨ ਕਿ ਦਿੱਲੀ ਦੀ ਜਨਤਾ ਲਈ ਸਾਡੀ ਸਰਕਾਰ ਨੇ ਕਿੰਨੇ ਕੰਮ ਕੀਤੇ ਹਨ। ਇਨ੍ਹਾਂ ਦੀਆਂ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਅਸੀਂ ਇੰਨੇ ਕੰਮ ਕੀਤੇ ਹਨ। ਦਿੱਲੀ ਦੀ ਜਨਤਾ ‘ਆਪ’ ਨਾਲ ਬਹੁਤ ਪਿਆਰ ਕਰਦੀ ਹੈ। ਇਸ ਲਈ ਚੋਣਾਂ ਵਿਚ ‘ਆਪ’ ਨੂੰ ਹਰਾਉਣਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ। ਤਾਂਇਕ ਫਰਜ਼ੀ ਸ਼ਰਾਬ ਘਪਲੇ ਦੇ ਬਹਾਨੇ ਗ੍ਰਿਫਤਾਰ ਕਰਕੇ ਸਰਕਾਰ ਡੇਗਣਾ ਚਾਹੁੰਦੇ ਹਨ।

Previous articleMobile ਚੋਰੀ ਹੁੰਦੇ ਹੀ ਲੋਕੇਸ਼ਨ ਨਾਲ ਦਿਸੇਗੀ ਚੋਰ ਦੀ ਫੋਟੋ!
Next articleਹਿਮਾਚਲ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ-ਹਰਿਆਣਾ ਅਤੇ ਰਾਜਸਥਾਨ ਹੋਣਗੇ ਪ੍ਰਭਾਵਿਤ

LEAVE A REPLY

Please enter your comment!
Please enter your name here