ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ‘ਚ ਬਾਰਿਸ਼ ਦਾ ਔਰੇਂਜ ਅਲਰਟ ਹੈ। ਸਿਰਸਾ ਅਤੇ ਫਤਿਹਾਬਾਦ ‘ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਬਾਕੀ ਰਾਜ ਯੈਲੋ ਅਲਰਟ ‘ਤੇ ਹੈ।