Home latest News ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ AAP ਨੇ ਲਿਆਂਦੀ BJP ਦੀ ਹਨੇਰੀ

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ AAP ਨੇ ਲਿਆਂਦੀ BJP ਦੀ ਹਨੇਰੀ

78
0

ਆਮ ਆਦਮੀ ਪਾਰਟੀ  ਨੇ 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਹੋਈ ਧਾਂਦਲੀ ਦੇ ਮੁੱਦੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਵਾਗਤ ਕੀਤਾ ਹੈ।  ‘ਆਪ’ ਨੇ ਕਿਹਾ ਕਿ ਇਹ ਤਾਨਾਸ਼ਾਹ ਭਾਰਤੀ ਜਨਤਾ ਪਾਰਟੀ ਦੇ ਮੂੰਹ ‘ਤੇ ਕਰਾਰੀ ਚਪੇੜ ਹੈ, ਜੋ ਦਿਨ-ਦਿਹਾੜੇ ਲੋਕਤੰਤਰ ਦੇ ਕਤਲ ਲਈ ਜ਼ਿੰਮੇਵਾਰ ਸੀ। ਸੁਪਰੀਮ ਕੋਰਟ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੇਅਰਮੈਨ ਨੀਲ ਗਰਗ ਸਮੇਤ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੁਪਰੀਮ ਕੋਰਟ ਦਾ ਬਹੁਤ ਹੀ ਮਹੱਤਵਪੂਰਨ ਬਿਆਨ ਹੈ ਜਿੱਥੇ ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਚੰਡੀਗੜ੍ਹ ‘ਚ ਕੀ ਵਾਪਰਿਆ ਹੈ। ਮੇਅਰ ਦੀਆਂ ਚੋਣਾਂ ਲੋਕਤੰਤਰ ਦਾ ਮਜ਼ਾਕ ਹੈ ਅਤੇ ਉਹ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਹੋਣ ਦੇਣਗੇ।

ਕੰਗ ਨੇ ਕਿਹਾ ਕਿ ਪੂਰੇ ਦੇਸ਼ ਨੇ 30 ਜਨਵਰੀ ਨੂੰ ਭਾਜਪਾ ਦੀ ਕਾਰਜਸ਼ੈਲੀ ਦੇਖੀ ਅਤੇ ਉਨ੍ਹਾਂ ਨੇ ਨਾ ਸਿਰਫ ਚੰਡੀਗੜ੍ਹ ਦੇ ਲੋਕਾਂ ਦੇ ਫਤਵੇ ਦਾ ਨਿਰਾਦਰ ਕੀਤਾ ਸਗੋਂ ਸਾਡੇ ਲੋਕਤੰਤਰ ਵਿੱਚ ਸਾਰੇ ਨਾਗਰਿਕਾਂ ਦੇ ਵਿਸ਼ਵਾਸ ਨੂੰ ਵੀ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਸਾਡੇ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਇਸ ਨੂੰ ਯਾਦ ਰੱਖਣਗੇ ਅਤੇ 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਕੰਗ ਨੇ ਕਿਹਾ ਕਿ ਪਹਿਲਾਂ ਸਾਨੂੰ ਇਹ ਚੋਣਾਂ ਕਰਵਾਉਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ। ਭਾਜਪਾ ਦੇ ਪ੍ਰੀਜ਼ਾਈਡਿੰਗ ਅਫਸਰ ਨੇ ਲਾਈਵ ਵੀਡੀਓ ਰਾਹੀਂ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ। ਸਾਡੇ ਕੋਲ 20 ਵੋਟਾਂ ਸਨ ਜਦੋਂਕਿ ਭਾਜਪਾ ਕੋਲ ਸਿਰਫ਼ 16 ਸਨ, ਪਰ ਉਨ੍ਹਾਂ ਨੇ ਆਪਣਾ ਮੇਅਰ ਚੁਣਨ ਲਈ ਸਾਡੀਆਂ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ। ਇਹ ਦਿਨ-ਦਿਹਾੜੇ ਲੋਕਤੰਤਰ ਦਾ ਕਤਲ ਸੀ ਅਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਡੀ ਸਮੁੱਚੀ ਲੀਡਰਸ਼ਿਪ ਇਸ ਵਿਰੁੱਧ ਲੜ ਰਹੀ ਹੈ।  ਕੰਗ ਨੇ ਕਿਹਾ ਕਿ ਅਸੀਂ 30 ਜਨਵਰੀ ਤੋਂ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਾਂ ਅਤੇ ਅੱਜ ਸੁਪਰੀਮ ਕੋਰਟ ਨੇ ਵੀ ਕਿਹਾ ਕਿ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸੀਜੇਆਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਹਾਲ ਹੀ ਵਿੱਚ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਦਾ ਸਾਰਾ ਰਿਕਾਰਡ ਪੰਜਾਬ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਦੀ ਹਿਰਾਸਤ ਵਿੱਚ ਜ਼ਬਤ ਕੀਤਾ ਜਾਵੇ।

 

ਬੈਂਚ ਨੇ ਇਹ ਵੀ ਹਦਾਇਤ ਕੀਤੀ ਕਿ ਚੰਡੀਗੜ੍ਹ ਨਗਰ ਨਿਗਮ ਦੀ 7 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਅਤੇ ਉਨ੍ਹਾਂ ਦੇ ਬਜਟ ਸੈਸ਼ਨ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਵੇ। ‘ਆਪ’ ਨੇ ਇਨ੍ਹਾਂ ਨਿਰਦੇਸ਼ਾਂ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਕੰਗ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇੱਥੇ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਚੰਡੀਗੜ੍ਹ ਦੇ ਲੋਕਾਂ, ਸਾਡੇ ਦੇਸ਼ ਅਤੇ ਸਾਡੇ ਲੋਕਤੰਤਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।  ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਸ਼ਕਤੀ ਅਤੇ ਸਾਡੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਪੂਰਾ ਭਰੋਸਾ ਹੈ।

Previous articleਪੰਜਾਬ ਲਈ ਕੇਜਰੀਵਾਲ ਦਾ ਨਵਾਂ ਪਲਾਨ
Next articleਨਰੋਤਮ ਢਿੱਲੋਂ ਕਤਲ ਮਾਮਲੇ ‘ਚ ਇੰਸਟਾਗ੍ਰਾਮ ਵਾਲੀ ਕੁੜੀ ਦੀ ਐਂਟਰੀ

LEAVE A REPLY

Please enter your comment!
Please enter your name here