Home latest News ਬਰਗਾੜੀ ਬੇਅਦਬੀ ਕਾਂਡ ਦਾ ਸਭ ਤੋਂ ਵੱਡਾ ਮੁਲਜ਼ਮ ਗ੍ਰਿਫਤਾਰ

ਬਰਗਾੜੀ ਬੇਅਦਬੀ ਕਾਂਡ ਦਾ ਸਭ ਤੋਂ ਵੱਡਾ ਮੁਲਜ਼ਮ ਗ੍ਰਿਫਤਾਰ

50
0

ਫਰੀਦਕੋਟ ‘ਚ 2015 ਦੇ ਬਰਗਾੜੀ ਬੇਅਦਬੀ ਕਾਂਡ ‘ਚ ਭਗੌੜੇ ਹੋਏ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਦੇ ਨਾਲ ਇੱਕ ਔਰਤ ਤੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ  ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਤਿੰਨਾਂ  ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਪੰਜਾਬ ਲਿਆਂਦਾ ਜਾਵੇਗਾ।

ਪ੍ਰਦੀਪ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਸੀ ਤੇ ਅਦਾਲਤ ਨੇ ਉਸਨੂੰ ਭਗੌੜਾ ਕਰਾਰ ਦਿੱਤਾ ਸੀ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ। ਦੂਜਾ ਮਾਮਲਾ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਉਣ ਦਾ ਹੈ। ਤੀਜੇ ਮਾਮਲੇ ‘ਚ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਦੋਸ਼ ਹੈ। ਸੁਪਰੀਮ ਕੋਰਟ ਨੇ  ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਹਨ। ਐਸਆਈਟੀ ਦੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਬੇਅਦਬੀ ਤੋਂ ਪਹਿਲਾਂ ਡੇਰਾ ਸਿਰਸਾ ਦੇ ਪ੍ਰਬੰਧਕਾਂ ਨੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।

ਇਨ੍ਹਾਂ ਤਿੰਨਾਂ ਵਿੱਚੋਂ ਦੋ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਦਕਿ ਕੋਟਕਪੂਰਾ ਦੇ ਪ੍ਰਦੀਪ ਸਿੰਘ ਕਟਾਰੀਆ ਦਾ 10 ਨਵੰਬਰ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਬਾਕੀ ਮੁਲਜ਼ਮਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਹੈ।

Previous articleਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ ਆਇਆ ਸਾਹਮਣੇ !
Next articleਆਪਣਾ ਫੋਨ ਨੰਬਰ ਬੰਦ ਕਰਨਗੇ ਐਲੋਨ ਮਸਕ

LEAVE A REPLY

Please enter your comment!
Please enter your name here