Home Desh ਕਿਸਾਨਾਂ ਦੇ ਸਮਰਥਨ ‘ਚ ਆਏ ਸਚਿਨ ਪਾਇਲਟ

ਕਿਸਾਨਾਂ ਦੇ ਸਮਰਥਨ ‘ਚ ਆਏ ਸਚਿਨ ਪਾਇਲਟ

50
0

ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਸਰਕਾਰ ਦੇ ਨਾਲ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆ ਸੁਣਨੀ ਚਾਹੀਦੀ ਹੈ ਤੇ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਪਾਇਲਟ ਨੇ ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਰਾਜ ਸਭਾ ਲਈ ਨਾਮਜ਼ਦਗੀ ਭਰਨ ਦੇ ਬਾਅਦ ਗੱਲਬਾਤ ਵਿਚ ਇਹ ਕਿਹਾ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਰ ਰਹੇ ਹਨ। ਇਹ ਸਰਕਾਰ ਦੀ ਜ਼ਿੱਦ ਹੈ ਤੇ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੱਲ ਨਹੀਂ ਹੋ ਰਿਹਾ। ਕਾਂਗਰਸ ਪਾਰਟੀ ਨੇ ਕੱਲ੍ਹ ਐਲਾਨ ਕੀਤਾ ਕਿ ਛੱਤੀਸਗੜ੍ਹ ਦੇ ਅੰਦਰ ਸਾਡੀ ਸਰਕਾਰ ਬਣੀ ਤਾਂ ਅਸੀਂ MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ ਲਾਗਤ ਦੇ ਹਿਸਾਬ ਨਾਲ ਆਪਣਾ ਪੈਸਾ ਨਹੀਂ ਮਿਲ ਰਿਹਾ ਹੈ। ਅਸੀਂ ਵਾਅਦਾ ਕੀਤਾ ਹੈ ਕਿ MSP ਨੂੰ ਲਾਗੂ ਕਰ ਦੇਵਾਂਗੇ ਤੇ ਇਹ ਕੇਂਦਰ ਸਰਕਾਰ ਹੈ ਜੋ ਕਿਸਾਨਾਂ ਨੂੰ ਲਾਗਤ ਦੇ ਹਿਸਾਬ ਨਾਲ ਆਪਣਾ ਪੈਸਾ ਨਹੀਂ ਮਿਲ ਰਿਹਾ ਹੈ। ਅਸੀਂ ਵਾਅਦਾ ਕੀਤਾ ਹੈ ਕਿ MSP ਨੂੰ ਲਾਗੂ ਕਰ ਦੇਵਾਂਗੇ ਤੇ ਇਹ ਕੇਂਦਰ ਸਰਕਾਰ ਹੈ ਜੋ ਕਿਸਾਨਾਂ ਦੀ ਹਿਤੈਸ਼ੀ ਬਣਦੀ ਹੈ ਤੇ ਲਗਾਤਾਰ ਕਿਸਾਨ ਅੰਦਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਡੇਢ ਸਾਲ ਕਿਸਾਨਾਂ ਨੇ ਅੰਦੋਲਨ ਕੀਤਾ। ਕੇਂਦਰ ਨੇ ਵਾਅਦਾ ਕੀਤਾ ਸੀ ਕਿ MSP ਉਤੇ ਕਾਨੂੰਨ ਬਣਾਵਾਂਗੇ ਹੁਣ ਸਰਕਾਰ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਸਰਕਾਰ ਨੂੰ ਆਪਣੇ ਵਾਅਦੇ ‘ਤੇ ਖਰਾ ਉਤਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ‘ਤੇ ਦਬਾਅ ਬਣਾਉਣ ਦੀ ਬਜਾਏ ਬੇਹਤਰ ਹੋਵੇਗਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਉੁਨ੍ਹਾਂ ਦੀ ਸਮੱਸਿਆ ਦਾ ਹੱਲ ਕੱਢੇ।

Previous articleRBI ਦਾ ਇਕ ਹੋਰ ਝਟਕਾ!
Next articleਕਾਰਗਿਲ ਹੀਰੋ ਦੀ ਮਾਂ ਦਾ ਹੋਇਆ ਦਿਹਾਂਤ

LEAVE A REPLY

Please enter your comment!
Please enter your name here