Home Desh ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ!

ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ!

48
0

ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ ਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। Fਸ ਕਾਰਨ 5 ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤੇ ਬਨੂੜ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਹਾਲੇ ਵੀ ਹਸਪਤਾਲ ‘ਚ ਜ਼ੇਰੇ ਇਲਾਜ ਹਨ।

ਜਾਣਕਾਰੀ ਮੁਤਾਬਕ 13 ਤੇ 14 ਫਰਵਰੀ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਕੁੱਲ 65 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਦੇ ਸਿਰ ਵਿੱਚ ਰਬੜ ਦੀ ਗੋਲੀ ਵੱਜੀ ਤੇ ਦੋ ਦੀ ਅੱਖਾਂ ਵਿੱਚ ਅੱਥਰੂ ਗੈਸ ਦੀ ਗੋਲੀ ਲੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀਆਂ ਵਿੱਚੋਂ ਇੱਕ ਦੀ ਉਂਗਲ ‘ਤੇ ਅੱਥਰੂ ਗੈਸ ਦਾ ਗੋਲਾ ਲੱਗਿਆ ਤੇ ਉਸ ਨੂੰ ਪਲਾਸਟਿਕ ਸਰਜਰੀ ਦੀ ਲੋੜ ਸੀ। ਚਾਰਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। 8 ਜ਼ਖਮੀਆਂ ਦਾ ਇਲਾਜ ਰਾਜਪੁਰਾ ਵਿਖੇ ਜਾਰੀ ਹੈ ਜਦਕਿ 52 ਲੋਕਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਿੱਲੀ ਵੱਲ ਮਾਰਚ ਕਰਨ ਵਾਲੇ ਕਿਸਾਨਾਂ ਦੇ ਤਰੀਕਿਆਂ ਨੂੰ ਗਲਤ ਦੱਸਿਆ ਹੈ।  ਦੂਜੇ ਪਾਸੇ ਪੰਜਾਬ ਸਰਕਾਰ ਜ਼ਖਮੀ ਕਿਸਾਨਾਂ ਦੇ ਇਲਾਜ ਲਈ ਅੱਗੇ ਆਈ ਹੈ। ਇਸ ਦੇ ਨਾਲ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਡਿਊਟੀ ਲਗਾ ਦਿੱਤੀ ਹੈ ਕਿ ਉਹ ਹਸਪਤਾਲ ਪਹੁੰਚ ਕੇ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ।

Previous articleਅੱਜ ਸੋਚ-ਸਮਝ ਕੇ ਨਿਕਲਿਓ ਘਰੋਂ!
Next articleਅਯੁੱਧਿਆ ਰਾਮ ਮੰਦਰ ‘ਚ ਨਵੀਂ ਵਿਵਸਥਾ

LEAVE A REPLY

Please enter your comment!
Please enter your name here