Home Desh ਕਿਸਾਨ ਕਰਨਗੇ ਦਿੱਲੀ ਵੱਲ ਕੂਚ?

ਕਿਸਾਨ ਕਰਨਗੇ ਦਿੱਲੀ ਵੱਲ ਕੂਚ?

67
0

ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤਾ ਪੰਜ ਫਸਲਾਂ ‘ਤੇ ਐਮਐਸਪੀ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਕਿਸਾਨ ਲੀਡਰ ਅੱਜ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਕਿਸਾਨ 21 ਫਰਵਰੀ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਉਧਰ, ਕਿਸਾਨਾਂ ਦੇ ਤੇਵਰ ਕਰਕੇ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹੋਰ ਸਖਤੀ ਕਰ ਦਿੱਤੀ ਗਈ ਹੈ।

ਸੂਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸਾਰੇ ਸਰਹੱਦੀ ਰਸਤਿਆਂ ‘ਤੇ 50 ਕਿਲੋਮੀਟਰ ਤੱਕ ਇਲਾਕਾ ਸੀਲ ਕਰ ਦਿੱਤਾ ਹੈ। ਸੁਰੱਖਿਆ ਨੂੰ 8 ਲੇਅਰਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਵਿੱਚ ਹਰਿਆਣਾ ਪੁਲਿਸ, ਅਰਧ ਸੈਨਿਕ ਬਲ ਤੇ ਹਥਿਆਰਬੰਦ ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਖਤੀ ਤੋਂ ਤੈਅ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਅੱਗੇ ਵਧਣ ਤੋਂ ਰੋਕੇਗੀ।

ਸੂਤਰਾਂ ਮੁਤਾਬਕ ਅੱਜ ਦਾ ਦਿਨ ਪੰਜਾਬ ਦੇ ਕਿਸਾਨ ਅੰਦੋਲਨ ਲਈ ਬੇਹੱਦ ਅਹਿਮ ਹੈ। ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਜਾਂ ਅੰਦੋਲਨ ਨੂੰ ਹੋਰ ਰੂਪ ਦਿੱਤਾ ਜਾਵੇਗਾ, ਇਸ ਬਾਰੇ ਸ਼ਾਮ ਤੱਕ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਤੇਵਰਾਂ ਨੂੰ ਵੇਖ ਕੇਂਦਰ ਸਰਕਾਰ ਵੀ ਚੌਕਸ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਕਿਸਾਨ ਜਥੇਬੰਦੀਆਂ ਵੀ ਅੱਜ ਅੰਦੋਲਨ ਬਾਰੇ ਐਲਾਨ ਕਰ ਸਕਦੀਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਕਿਸਾਨਾਂ ਨੇ 5 ਫਸਲਾਂ (ਕਪਾਹ, ਮੱਕੀ, ਦਾਲਾਂ, ਅਰਹਰ ਤੇ ਉੜਦ) ‘ਤੇ ਐਮਐਸਪੀ ਦੇਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਤੇ ਮਾਹਿਰਾਂ ਨਾਲ ਗੱਲਬਾਤ ਕੀਤੀ ਹੈ। ਸਾਡੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਣੀ ਚਾਹੀਦੀ ਹੈ। ਐਮਐਸਪੀ ਦੇਣ ਲਈ 1.75 ਲੱਖ ਕਰੋੜ ਰੁਪਏ ਦੀ ਲੋੜ ਨਹੀਂ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੰਦੀ ਹੈ ਤਾਂ ਅਸੀਂ ਅੰਦੋਲਨ ਖਤਮ ਕਰਨ ਲਈ ਤਿਆਰ ਹਾਂ। ਅਸੀਂ ਅੱਜ ਮੀਟਿੰਗ ਕਰਕੇ ਰਣਨੀਤੀ ਬਣਾਵਾਂਗੇ ਤੇ 21 ਫਰਵਰੀ ਨੂੰ ਦਿੱਲੀ ਵੱਲ਼ ਕੂਚ ਕਰਾਂਗੇ। ਹੁਣ ਕਿਸਾਨ ਵਾਰ-ਵਾਰ ਗੱਲ ਨਹੀਂ ਕਰਨਗੇ। ਹੁਣ ਸਭ ਕੁਝ ਕੇਂਦਰ ਦੇ ਹੱਥ ਵਿੱਚ ਹੈ। ਕੇਂਦਰ ਇਸ ਬਾਰੇ ਫੈਸਲਾ ਲਵੇ। ਕੇਂਦਰ ਦਾ ਪ੍ਰਸਤਾਵ ਕਿਸਾਨਾਂ ਦੇ ਹਿੱਤ ਵਿੱਚ ਨਹੀਂ।

Previous articleਕੇਂਦਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਸੀਐਮ ਭਗਵੰਤ ਮਾਨ ਦਾ ਐਲਾਨ..
Next articleਹੰਸਰਾਜ ਹੰਸ ‘ਤੇ ਲੱਗੇ ਗੰਭੀਰ ਦੋਸ਼

LEAVE A REPLY

Please enter your comment!
Please enter your name here