Home latest News ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ ? ਜਾਣੋ...

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ ? ਜਾਣੋ ਵਾਇਰਲ ਖਬਰਾਂ ਦੀ ਸੱਚਾਈ

68
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਦੀ ਪਤਨੀ ਅਤੇ ਮੂਸੇਵਾਲਾ ਦੀ ਮਾਤਾ ਇੱਕ ਵਾਰ ਫਿਰ ਤੋਂ ਬੱਚੇ ਨੂੰ ਜਨਮ ਦਏਗੀ। ਜੀ ਹਾਂ, ਮਰਹੂਮ ਗਾਇਕ ਦੇ ਘਰ ਮਾਰਚ ਮਹੀਨੇ ‘ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਇਸ ਗੱਲ ਦਾ ਖੁਲਾਸਾ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੀਤਾ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਨਵਾਂ ਜੀਅ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਚਰਨ ਕੌਰ ਪਿਛਲੇ ਕਈ ਮਹੀਨਿਆਂ ਤੋਂ ਘੱਟ ਵੱਧ ਹੀ ਬਾਹਰ ਨਿਕਲਦੇ ਹਨ ਅਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਪ੍ਰਸ਼ੰਸਕਾਂ ਨੂੰ ਵੀ ਨਹੀਂ ਮਿਲ ਰਹੇ। ਇਸ ਤੋਂ ਇਲਾਵਾ ਕੁਝ ਖਬਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ IVF ਦੇ ਜਰੀਏ ਹੋਈ ਪ੍ਰੈਗਨੈਂਟ ਹੋਏ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਬਲਕੌਰ ਸਿੰਘ ਅਤੇ ਚਰਨ ਕੌਰ ਵੱਲੋਂ ਨਹੀਂ ਕੀਤੀ ਗਈ।

ਕਾਬਿਲੌਗਰ ਹੈ ਕਿ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ। ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਹੱਤਿਆ ਤੋਂ ਬਾਅਦ ਪਰਿਵਾਰ ਦੇ ਵਾਰਿਸ ਨੂੰ ਲੈ ਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਸੀ। ਪਰਿਵਾਰ ਨੂੰ ਚੌਹਣ ਵਾਲੇ ਇਹੋ ਦੁਆਵਾਂ ਕਰ ਰਹੇ ਸਨ ਕਿ ਬਲਕੌਰ ਸਿੰਘ ਸਿੱਧੂ ਦੇ ਘਰ ਬੱਚਾ ਜਨਮ ਲਵੇ। ਫਿਲਹਾਲ ਇਸ ਖਬਰ ਵਿੱਚ ਕਿੰਨੀ ਸੱਚਾਈ ਹੈ, ਇਹ ਮਰਹੂਮ ਗਾਇਕ ਦੇ ਪਰਿਵਾਰ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਹੀ ਪਤਾ ਚੱਲੇਗਾ।

Previous articleਅਕਸ਼ੈ ਕੁਮਾਰ-ਟਾਈਗਰ ਸ਼ਰਾਫ ‘ਤੇ ਪ੍ਰਮੋਸ਼ਨ ਦੌਰਾਨ ਲਖਨਊ ‘ਚ ਹੋਇਆ ਪਥਰਾਅ
Next articleਮਨੋਜ ਬਾਜਪਾਈ ਦੇ ਜ਼ਿੱਦੀ ਸੁਭਾਅ ਕਾਰਨ ਮੁਸਲਿਮ ਕੁੜੀ ਨਾਲ ਸਿਰੇ ਚੜ੍ਹਿਆ ਪਿਆਰ

LEAVE A REPLY

Please enter your comment!
Please enter your name here