Home latest News ਸੀਐਮ ਭਗਵੰਤ ਮਾਨ ਵੱਲੋਂ ਜਲੰਧਰ ਨੂੰ 283 ਕਰੋੜ ਦਾ ਤੋਹਫਾ!

ਸੀਐਮ ਭਗਵੰਤ ਮਾਨ ਵੱਲੋਂ ਜਲੰਧਰ ਨੂੰ 283 ਕਰੋੜ ਦਾ ਤੋਹਫਾ!

80
0

ਅੱਜ ਜਲੰਧਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਅੱਜ ਸੀਐਮ ਮਾਨ ਅੱਜ ਸਵੇਰੇ 11 ਵਜੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਵਿਖੇ ਪਹੁੰਚਣਗੇ। ਇੱਥੇ ਸੀਐਮ ਮਾਨ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਫਿਰ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਸੀਐਮ ਮਾਨ ਨੇ ਟਵੀਟ ਕਰਕੇ ਕਿਹਾ….ਪੰਜਾਬ ਪੁਲਿਸ ਸਾਡਾ ਮਾਣ…ਅੱਜ ਅਸੀਂ ਪੰਜਾਬ ਪੁਲਿਸ ਨੂੰ ਹੋਰ ਵੀ ਹਾਈਟੈੱਕ ਕਰਨ ਜਾ ਰਹੇ ਹਾਂ…ਸ਼ਾਨਦਾਰ 410 ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਅੱਜ ਪੰਜਾਬ ਪੁਲਿਸ ਦੇ ਬੇੜੇ ‘ਚ ਸ਼ਾਮਲ ਕੀਤਾ ਜਾਵੇਗਾ…ਮਹਿਲਾਵਾਂ ਦੀ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਰੱਖੀਆਂ ਗਈਆਂ ਨੇ…ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜ਼ੀਹ ਹੈ ਜਿਸ ਲਈ ਅਸੀਂ ਵਚਨਬੱਧ ਹਾਂ…।

ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਇੱਕ ਝਲਕ ਤੁਸੀਂ ਵੀ ਵੇਖੋ…

ਹਾਸਲ ਜਾਣਕਾਰੀ ਮੁਤਾਬਕ ਉਕਤ ਪ੍ਰੋਗਰਾਮ ਦੁਪਹਿਰ 1.30 ਵਜੇ ਨਕੋਦਰ ਵਿਖੇ ਸ਼ੁਰੂ ਹੋਵੇਗਾ। ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿੱਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸ਼ਹਿਰਾਂ ਨੂੰ ਵੱਡੀਆਂ ਸੌਗਾਤਾਂ ਦੇ ਰਹੇ ਹਨ। ਹਾਸਲ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸੁਰੱਖਿਆ ਨੂੰ ਲੈ ਕੇ ਆਪੋ-ਆਪਣੀਆਂ ਟੀਮਾਂ ਨਾਲ ਫੀਲਡ ਵਿੱਚ ਹਨ। ਐਸਐਸਪੀ ਭੁੱਲਰ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਸੀਐਮ ਮਾਨ ਪੀਪੀਏ ਫਿਲੌਰ ਵਿੱਚ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਵਿੱਚ ਲੋਕਾਂ ਨੂੰ ਆਸਾਨੀ ਨਾਲ ਦਾਖਲਾ ਮਿਲੇਗਾ। ਇਸ ਦੇ ਨਾਲ ਹੀ ਲੋਕਾਂ ਦੇ ਬੈਠਣ, ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਨਾਲ ਹੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਖੁਦ ਸੁਰੱਖਿਆ ਲਈ ਮੈਦਾਨ ਵਿੱਚ ਹਨ। ਜਾਂਚ ਤੋਂ ਬਾਅਦ ਆਮ ਲੋਕਾਂ ਨੂੰ ਐਂਟਰੀ ਦਿੱਤੀ ਜਾਵੇਗੀ।

Previous articleਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ!
Next articleBenefits: ਗਲਤ ਸਮੇਂ ‘ਤੇ ਨਾਸ਼ਤਾ ਕਰਨ ਨਾਲ ਹੁੰਦੇ ਇਹ ਨੁਕਸਾਨ

LEAVE A REPLY

Please enter your comment!
Please enter your name here