Home Desh Health : ਜੇ ਤੁਸੀਂ ਵੀ ਖਾਂਦੇ ਹੋ ਸਵੇਰ ਦੇ ਸਮੇਂ ਦਹੀਂ ਤਾਂ... Deshlatest News Health : ਜੇ ਤੁਸੀਂ ਵੀ ਖਾਂਦੇ ਹੋ ਸਵੇਰ ਦੇ ਸਮੇਂ ਦਹੀਂ ਤਾਂ ਜਾਣ ਲਓ ਦਹੀਂ ਖਾਣ ਦਾ ਸਹੀ ਸਮਾਂ By admin - February 28, 2024 58 0 FacebookTwitterPinterestWhatsApp ਭਾਰਤ ਦੇ ਕਈ ਡਾਇਟੀਸ਼ੀਅਨ ਨੇ ਕਿਹਾ ਕਿ ਜੇਕਰ ਤੁਸੀਂ ਰੋਜ਼ਾਨਾ ਦੁਪਹਿਰ ਦੇ ਖਾਣੇ ਦੌਰਾਨ ਦਹੀਂ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ ਲਈ ਕਈ ਫਾਇਦੇ ਹੋ ਸਕਦੇ ਹਨ। ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜਿਨ੍ਹਾਂ ਨੂੰ ਚੰਗੇ ਬੈਕਟੀਰੀਆ ਵੀ ਕਿਹਾ ਜਾਂਦਾ ਹੈ, ਜੋ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਅੰਤੜੀਆਂ ਨੂੰ ਸਿਹਤਮੰਦ ਰੱਖਣ ‘ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਕਬਜ਼, ਗੈਸ, ਐਸੀਡਿਟੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ। ਦਹੀਂ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ ਬੀ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਦੁਪਹਿਰ ਨੂੰ ਦਹੀਂ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਕਸਰਤ ਜਾਂ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ। ਦਹੀਂ ਸਾਡੇ ਸਰੀਰ ਵਿੱਚੋਂ ਗਰਮੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ। ਇਹ ਸਰੀਰ ਨੂੰ ਠੰਡਕ ਪ੍ਰਦਾਨ ਕਰਦਾ ਹੈ ਅਤੇ ਗਰਮੀਆਂ ਵਿੱਚ ਜ਼ਿਆਦਾ ਪਸੀਨਾ ਆਉਣ ਤੋਂ ਰੋਕਦਾ ਹੈ। ਇਹ ਗਰਮੀਆਂ ਦੌਰਾਨ ਲੋਕਾਂ ਨੂੰ ਹਰਟ ਸਟ੍ਰੋਕ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੋਂ ਵੀ ਬਚਾ ਸਕਦਾ ਹੈ। ਲਗਾਤਾਰ ਦਹੀਂ ਖਾਣ ਨਾਲ ਭਾਰ ਕੰਟਰੋਲ ‘ਚ ਮਦਦ ਮਿਲਦੀ ਹੈ। ਇਸ ਨਾਲ ਪੇਟ ਭਰਨ ਦਾ ਅਹਿਸਾਸ ਹੁੰਦਾ ਹੈ, ਜਿਸ ਕਾਰਨ ਲੋਕ ਜ਼ਿਆਦਾ ਖਾਣ ਤੋਂ ਬਚਦੇ ਹਨ। ਇਸ ਤੋਂ ਇਲਾਵਾ ਦਹੀਂ ‘ਚ ਪ੍ਰੋਟੀਨ ਹੁੰਦਾ ਹੈ ਜੋ ਖਾਣੇ ਤੋਂ ਬਾਅਦ ਭੁੱਖ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਹ ਚੰਗੇ ਬੈਕਟੀਰੀਆ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਰੱਖਣ ਵਿੱਚ ਮਦਦ ਕਰਦੇ ਹਨ ਅਤੇ ਚਮੜੀ ਦੇ ਮੁਹਾਸੇ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਦਹੀਂ ਵਿੱਚ ਕੈਲਸ਼ੀਅਮ, ਵਿਟਾਮਿਨ ਡੀ ਅਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਅਤੇ ਦੰਦਾਂ ਲਈ ਚੰਗੇ ਹੁੰਦੇ ਹਨ। ਇਸ ਲਈ ਦੁਪਹਿਰ ਦੇ ਖਾਣੇ ਵਿੱਚ ਦਹੀਂ ਦਾ ਸੇਵਨ ਜ਼ਰੂਰ ਵਧਾਓ।