Home latest News Budget Session: ਅੱਜ ਦੂਸਰੇ ਦਿਨ ਇਹਨਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Budget Session: ਅੱਜ ਦੂਸਰੇ ਦਿਨ ਇਹਨਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

80
0

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਸਰਾ ਦਿਨ ਹੈ। ਇਸ ਤੋਂ ਪਹਿਲਾਂ ਦੋ ਦਿਨਾਂ ਲਈ ਸਦਨ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਅੱਜ ਸਵੇਰੇ ਦੂਸਰਾ ਦਿਨ ਸ਼ੂਰੁ ਹੋਣ ਵਾਲੀ ਹੈ। ਅੱਜ ਵੀ ਵਿਰੋਧੀ ਧਿਰਾਂ ਸਰਕਾਰ ਨੂੰ ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ‘ਤੇ ਘੇਰਨਗੀਆਂ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਸੈਸ਼ਨ ਦੇ ਸ਼ੁਰਆਤ ‘ਚ ਜਦੋਂ ਰਾਜਪਾਲ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਸੀ ਤਾਂ ਵਿਰੋਧੀ ਧਿਰ ਕਾਂਗਰਸ ਨੇ ਜ਼ਬਰਦਸਤ ਹੰਗਾਮਾ ਕੀਤਾ। ਰਾਜਪਾਲ ਨੂੰ ਪੂਰਾ ਭਾਸ਼ਣ ਵੀ ਨਹੀਂ ਦੇਣ ਦਿੱਤਾ ਗਿਆ। ਗਵਰਨਰ ਨੇ ਪਹਿਲੇ ਪੇਜ ਅਤੇ ਆਖਰੀ ਪੇਜ ਦੀਆਂ ਲਾਈਨਾਂ ਪੜ੍ਹ ਕੇ ਆਪਣਾ ਸੰਬੋਧਨ ਖ਼ਤਮ ਕਰ ਦਿੱਤਾ ਸੀ।

ਅੱਜ ਪ੍ਰਸ਼ਨ ਕਾਲ ਤੋਂ ਬਾਅਦ ਵਪਾਰ ਸਲਾਹਕਾਰ ਕਮੇਟੀ ਦੀ ਪਹਿਲੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਜਪਾਲ ਦੇ ਸੰਬੋਧਨ ‘ਤੇ ਬਹਿਸ ਮਤਾ ਵੀ ਲਿਆਂਦਾ ਜਾਵੇਗਾ। ਹਾਲਾਂਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸੋਮਵਾਰ ਨੂੰ ਕਿਸਾਨ ਅੰਦੋਲਨ ਅਤੇ ਸੂਬੇ ਦੇ ਲੋਕਾਂ ‘ਤੇ ਲਗਾਏ ਗਏ ਕਈ ਤਰ੍ਹਾਂ ਦੇ ਟੈਕਸਾਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ। ਇਸ ਦੇ ਨਾਲ ਹੀ ਅਕਾਲੀ ਦਲ ਅਤੇ ਬਸਪਾ ਦੇ ਵਿਧਾਇਕ ਵੀ ਸਦਨ ਵਿੱਚ ਵੱਖ-ਵੱਖ ਮੁੱਦੇ ਉਠਾਉਣਗੇ। ਸੈਸ਼ਨ ਦੀ ਸ਼ੁਰੂਆਤ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਹੋਈ।  ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ 6 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8, 9 ਅਤੇ 10 ਮਾਰਚ  ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਜਦਕਿ 11 ਮਾਰਚ  ਅਤੇ 12 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੈ। ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਮਾਰਚ  ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਨਿੱਜੀ ਬਿੱਲ ਲਿਆਂਦੇ ਜਾਣਗੇ। 15 ਮਾਰਚ ਨੂੰ ਵੀ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

Previous articleਰੋਜ਼ ਖਾ ਰਹੇ ਹੋ ਚਿਪਸ, ਕੁਰਕੁਰੇ, ਫਾਸਟ ਫੂਡ ਵਰਗੀਆਂ ਚੀਜ਼ਾਂ ਤਾਂ ਹੋ ਜਾਓ ਸਾਵਧਾਨ!
Next articleਕੇਜਰੀਵਾਲ ਦੇ ਮੁਰੀਦ ਹੋਏ ਭਗਵੰਤ ਮਾਨ

LEAVE A REPLY

Please enter your comment!
Please enter your name here