Home Desh Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ

Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ

97
0

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ।  ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ।

ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ ‘ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ ? ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਮੰਗਲਵਾਰ ਨੂੰ ਖੁੱਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ-ਦਿੱਲੀ ਹਾਈਵੇਅ (ਨੈਸ਼ਨਲ ਹਾਈਵੇ-44) ਨੂੰ ਖੋਲ੍ਹ ਦਿੱਤਾ ਗਿਆ ਸੀ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਅੰਬਾਲਾ ਤੋਂ ਚੰਡੀਗੜ੍ਹ, ਚੰਡੀਗੜ੍ਹ ਤੋਂ ਹਿਸਾਰ ਜਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡਰਾਈਵਰਾਂ ਨੂੰ ਭਟਕਣਾ ਪਿਆ।

 

Previous articleBudget Session: ਵਿਧਾਨ ਸਭਾ ‘ਚ ਵਿਰੋਧੀਆਂ ‘ਤੇ ਭੜਕੀ ਬੀਬੀ ਮਾਣੂੰਕੇ
Next article30 ਕਰੋੜ ਦੀ ਲਾਗਤ ਨਾਲ ਆਨੰਦਪੁਰ ਸਾਹਿਬ ‘ਚ ਬਣਨਗੇ ਦੋ ਪੁੱਲ

LEAVE A REPLY

Please enter your comment!
Please enter your name here