Home latest News ‘ਆਪ’ ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ

‘ਆਪ’ ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ

60
0

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿੱਚ 8 ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਹਨ। ਬਾਕੀ ਰਹਿੰਦੇ 5 ਉਮੀਦਵਾਰਾਂ ਦੇ ਨਾਮ ‘ਤੇ ਪਾਰਟੀ ਨੇ ਅੰਦਰ ਖਾਤੇ ਮੋਹਰ ਲਗਾ ਦਿੱਤੀ ਹੈ। ਤੇ ਜਲਦ ਹੀ ਇਸ ਦਾ ਐਲਾਨ ਹੋ ਸਕਦਾ ਹੈ।

ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ ‘ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ ‘ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ ਇਨ੍ਹਾਂ 5 ਬਾਕੀ ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਲੁਧਿਆਣਾ ਸੀਟ ‘ਤੇ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਨ ‘ਤੇ ਵਿਚਾਰ ਕਰ ਰਹੀ ਹੈ। ਫਿਲਹਾਲ ਪਾਰਟੀ ਨੂੰ ਲੁਧਿਆਣਾ ਵਿੱਚ ਉਨ੍ਹਾਂ ਤੋਂ ਵੱਡਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੇ ਨਾਲ ਹੀ ‘ਆਪ’ ਹੁਸ਼ਿਆਰਪੁਰ ਸੀਟ ਤੋਂ ਆਪਣੇ ਮੌਜੂਦਾ ਵਿਧਾਇਕ ਡਾ: ਰਵਜੋਤ ਸਿੰਘ ਨੂੰ ਵੀ ਮੈਦਾਨ ‘ਚ ਉਤਾਰ ਸਕਦੀ ਹੈ। ‘ਆਪ’ ਸੂਤਰਾਂ ਅਨੁਸਾਰ ਇਨ੍ਹਾਂ ਦੋਵਾਂ ਨਾਵਾਂ ‘ਤੇ ਲਗਭਗ ਸਹਿਮਤੀ ਬਣ ਗਈ ਹੈ। ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਮੰਤਰੀਆਂ ਨੂੰ ਮੈਦਾਨ ‘ਚ ਉਤਾਰਨ ਤੋਂ ਬਾਅਦ ‘ਆਪ’ ਉਮੀਦਵਾਰਾਂ ਦੀ ਸੂਚੀ ‘ਚ ਇਨ੍ਹਾਂ ਦੋਵਾਂ ਆਗੂਆਂ ਦੇ ਨਾਂ ਵੀ ਸ਼ਾਮਲ ਹੋ ਜਾਣਗੇ। ‘ਆਪ’ ਵੱਲੋਂ ਹੋਰ ਅਹਿਮ ਸੀਟ ਸ੍ਰੀ ਆਨੰਦਪੁਰ ਸਾਹਿਬ ਲਈ ਮਾਲਵਿੰਦਰ ਸਿੰਘ ਕੰਗ ਦਾ ਨਾਂ ਅੱਗੇ ਰੱਖਿਆ ਜਾ ਰਿਹਾ ਹੈ। ਮਾਲਵਿੰਦਰ ਸਿੰਘ ਕੰਗ ਪਾਰਟੀ ਦੇ ਬੁਲਾਰੇ ਹੋਣ ਦੇ ਨਾਲ-ਨਾਲ ਵਧੀਆ ਬੁਲਾਰੇ ਵੀ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਕਾਂਗਰਸ ਦੇ ਮਨੀਸ਼ ਤਿਵਾੜੀ ਹਨ ਪਰ ਇੱਥੇ ਰਾਣਾ ਗੁਰਜੀਤ ਵੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਜੇਕਰ ਕਾਂਗਰਸ ਇਨ੍ਹਾਂ ਦੋ ਨੇਤਾਵਾਂ ‘ਚੋਂ ਕਿਸੇ ਇਕ ਨੂੰ ਵੀ ਨਾਰਾਜ਼ ਕਰਦੀ ਹੈ ਤਾਂ ‘ਆਪ’ ਨੂੰ ਇਸ ਦਾ ਫਾਇਦਾ ਹੋ ਸਕਦਾ ਹੈ।

Previous articleਚੋਣਾਂ ਤੋਂ ਪਹਿਲਾਂ ਮਿਲਿਆ ਤੋਹਫ਼ਾ!
Next articleਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਪਾਲ ਦੀ ਵਿਗੜੀ ਹਾਲਤ

LEAVE A REPLY

Please enter your comment!
Please enter your name here