ਸੁਰਿੰਦਰ ਸਿੰਘ ਇੰਚਾਰਜ ਫਾਇਰ ਸਰਵਿਸ ਪੱਟੀ ਨੇ ਦੱਸਿਆ ਕਿ ਰਾਤ 2 ਵਜੇ ਦੇ ਦਰਮਿਆਨ ਪਤਾ ਲੱਗਿਆ ਤੇ ਤੁਰੰਤ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਅੱਗ ਇੰਨੀ ਜਿਆਦਾ ਸੀ ਕਿ ਅੱਗ ‘ਤੇ ਕਾਬੂ ਪਾਉਣ ਲਈ ਤਰਨਤਾਰਨ ਅਤੇ ਅੰਮ੍ਰਿਤਸਰ ਤੋ ਫਾਇਰ ਗੱਡੀਆਂ ਮੰਗਵਾਉਣੀਆਂ ਪਈਆਂ। 5 ਗੱਡੀਆ ਨੇ 3 ਘੰਟਿਆਂ ‘ਚ ਕਾਬੂ ਪਾਇਆ।
ਦੇਰ ਰਾਤ ਇਕ ਵਜੇ ਦੇ ਕਰੀਬ ਪੱਟੀ ਦੇ ਕਚਹਿਰੀ ਰੋਡ ਤਹਿਸੀਲੀ ਕੰਪਲੈਕਸ ਨੇੜੇ ਸਥਿਤ ਪ੍ਰਵਾਸੀ ਮਜ਼ਦੂਰਾਂ ਦੀਆਂ 50 ਦੇ ਕਰੀਬ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।ਪੀੜਤ ਰਾਮ ਵਿਲਾਸ,ਵਰਿੰਦਰ ਹਰੀਜਨ, ਸਿਕੰਦਰ ਹਰੀਜਨ, ਆਨੰਦ ਹਰੀਜਨ ਨੇ ਦੱਸਿਆ ਕਿ ਅਚਾਨਕ ਅੱਗ ਲੱਗਣ ਤੋਂ ਬਾਅਦ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਵਿਚ ਹਫੜਾ-ਦਫੜੀ ਮੱਚ ਗਈ। ਜ਼ਿਆਦਾਤਰ ਲੋਕ ਸੁੱਤੇ ਪਏ ਸਨ, ਕੁਝ ਹੀ ਸਮੇਂ ਵਿਚ ਅੱਗ ਚਾਰੇ ਪਾਸੇ ਫੈਲ ਗਈ। ਰੇਗਰ ਕਾਲੋਨੀ ਦੇ ਲੋਕਾਂ ਵੱਲੋਂ ਵੱਲੋਂ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਕਰੀਬ ਤਿੰਨ ਘੰਟੇ ਤਕ ਬਚਾਅ ਕਾਰਜ ਚਲਾ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਝੁੱਗੀਆਂ ‘ਚ ਪਿਆ ਹਜ਼ਾਰਾਂ ਰੁਪਏ ਦਾ ਸਾਮਾਨ ਪੂਰੀ ਤਰ੍ਹਾਂ ਸੜ ਗਿਆ।
ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ। ਝੁੱਗੀਆਂ ’ਚ 250 ਦੇ ਦਰਮਿਆਨ ਪਰਿਵਾਰ ਰਹਿੰਦੇ ਸਨ। ਸੁਰਿੰਦਰ ਸਿੰਘ ਇੰਚਾਰਜ ਫਾਇਰ ਸਰਵਿਸ ਪੱਟੀ ਨੇ ਦੱਸਿਆ ਕਿ ਰਾਤ 2 ਵਜੇ ਦੇ ਦਰਮਿਆਨ ਪਤਾ ਲੱਗਿਆ ਤੇ ਤੁਰੰਤ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਅੱਗ ਇੰਨੀ ਜਿਆਦਾ ਸੀ ਕਿ ਅੱਗ ‘ਤੇ ਕਾਬੂ ਪਾਉਣ ਲਈ ਤਰਨਤਾਰਨ ਅਤੇ ਅੰਮ੍ਰਿਤਸਰ ਤੋ ਫਾਇਰ ਗੱਡੀਆਂ ਮੰਗਵਾਉਣੀਆਂ ਪਈਆਂ। 5 ਗੱਡੀਆ ਨੇ 3 ਘੰਟਿਆਂ ‘ਚ ਕਾਬੂ ਪਾਇਆ।
ਲਾਲਜੀਤ ਸਿੰਘ ਭੁੱਲਰ ਨੇ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤੀ ਅਤੇ ਕਿਹਾ ਕਿ ਅੱਗ ਲੱਗਣ ਦੀ ਘਟਨਾ ਦੁਖਦਾਈ ਹੈ। ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰਾਂ ਦਾ ਉਚਿਤ ਇਲਾਜ ਵੀ ਕਰਵਾਇਆ ਜਾਵੇਗਾ। ਜਾਂਚ ਤੋਂ ਬਾਅਦ ਅੱਗ ਲੱਗਣ ਦੇ ਕਾਰਨਾਂ ਨੂੰ ਦੇਖਦੇ ਹੋਏ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਭੁੱਲਰ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਸਾਰੇ ਪਰਿਵਾਰਾਂ ਨੂੰ ਪ੍ਰਸ਼ਾਸ਼ਨ ਦੀ ਮੱਦਦ ਨਾਲ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਝੁੱਗੀਆਂ ਬਣਾਉਣ ਲਈ ਤਰਪੈਲਾਂ ਵਾਂਸ ਦਾ ਪ੍ਰਬੰਧ ਕਰਕੇ ਦਿੱਤਾ। ਉਨ੍ਹਾਂ ਦੇ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ।