ਪ੍ਰਧਾਨ ਮੰਤਰੀ ਨਾਲ ਸਟੇਜ ਵੀ ਸਾਂਝੀ ਕਰਨਗੇ। ਇਸ ਵਾਰ ਪ੍ਰਧਾਨ ਮੰਤਰੀ ਦੀ ਫੇਰੀ ਦਾ ਯਾਦੂ ਚੱਲੇਗਾ ਜਾਂ ਨਹੀੰ, ਇਸ ਰਹੱਸ ਦਾ ਖ਼ੁਲਾਸਾ ਚਾਰ ਜੂਨ ਨੂੰ ਹੀ ਹੋਵੇਗਾ..
ਦੇਸ਼ ਦੇ ਪ੍ਰਧਾਨ ਮੰਤਰੀ 20 ਸਾਲ ਬਾਅਦ ਚੋਣ ਪ੍ਰਚਾਰ ਲਈ ਪਟਿਆਲੇ ਪਹੁੰਚ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਪਹਿਲੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ 2004 ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਪਟਿਆਲੇ ਆਏ ਸਨ। ਹੁਣ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਉਮੀਦਵਾਰ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲੇ ਪਹੁੰਚ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਉਦੋਂ ਅਟਲ ਬਿਹਾਰੀ ਵਾਜਪਾਈ ਨੇ ਪ੍ਰਨੀਤ ਕੌਰ ਦੇ ਖ਼ਿਲਾਫ਼ ਪ੍ਰਚਾਰ ਕੀਤਾ ਸੀ ਅਤੇ ਅੱਜ ਬਦਲੇ ਹਾਲਾਤ ਵਿਚ ਨਰਿੰਦਰ ਮੋਦੀ ਪ੍ਰਨੀਤ ਕੌਰ ਦੇ ਹੱਕ ’ਚ ਪ੍ਰਚਾਰ ਕਰਨਗੇ। ਕਿਉਂਕਿ ਉਦੋਂ ਉਹ ਵਿਰੋਧੀ ਧਿਰ ਦੇ ਉਮੀਦਵਾਰ ਸਨ ਅਤੇ ਅਜੇ ਭਾਜਪਾ ਦੇ ਉਮੀਦਵਾਰ ਹਨ। ਦੱਸਣਯੋਗ ਹੈ ਕਿ 2004 ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਸਾਂਝੇ ਸਨ। ਦੇਸ਼ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਉਨ੍ਹਾਂ ਦੀ ਚੋਣ ਪ੍ਰਚਾਰ ਰੈਲੀ ਵਿਚ ਸ਼ਿਰਕਤ ਕੀਤੀ ਸੀ। ਮਾਰਚ 2004 ਵਿਚ 14ਵੀਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਵਾਜਪਾਈ ਨੇ ਕੈਪਟਨ ਕੰਵਲਜੀਤ ਸਿੰਘ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ ਪਰ ਉਦੋਂ ਪ੍ਰਧਾਨ ਮੰਤਰੀ ਦੀ ਫੇਰੀ ਪਟਿਆਲਾ ਸੀਟ ’ਤੇ ਆਪਣਾ ਯਾਦੂ ਨਹੀਂ ਦਿਖਾ ਸਕੀ ਸੀ। ਪਟਿਆਲਾ ਵਿਚ ਜਿੱਥੇ ਕੈਪਟਨ ਕੰਵਲਜੀਤ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਲੋਕ ਸਭਾ ਦੇ ਨਤੀਜਿਆਂ ਵਿਚ ਵੀ ਭਾਰਤੀ ਜਨਤਾ ਪਾਰਟੀ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਸੀ। ਹੁਣ 20 ਸਾਲ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਵਿਚ ਮੁੜ ਉਸੇ ਥਾਂ ’ਤੇ ਸਿਆਸੀ ਰੈਲੀ ਕਰਨ ਲਈ ਪੁੱਜ ਰਹੇ ਹਨ। ਇਸ ਵਾਰ ਵੀ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। ਹੁਣ ਪ੍ਰਧਾਨ ਮੰਤਰੀ ਉਦੋਂ ਵਿਰੋਧੀ ਰਹੇ ਤੇ ਹੁਣ ਪਾਰਟੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਵੋਟਾਂ ਮੰਗਣਗੇ। ਖ਼ਾਸ ਗੱਲ ਇਹ ਵੀ ਹੈ ਕਿ ਉਦੋਂ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਆਗੂ ਤੇ ਪੰਜਾਬ ਦੇ ਮੁੱਖ ਮੰਤਰੀ ਸਨ ਜੋ ਹੁਣ ਉਹ ਬੀਜੇਪੀ ਦੇ ਲੀਡਰ ਹਨ ਅਤੇ ਪ੍ਰਧਾਨ ਮੰਤਰੀ ਨਾਲ ਸਟੇਜ ਵੀ ਸਾਂਝੀ ਕਰਨਗੇ। ਇਸ ਵਾਰ ਪ੍ਰਧਾਨ ਮੰਤਰੀ ਦੀ ਫੇਰੀ ਦਾ ਯਾਦੂ ਚੱਲੇਗਾ ਜਾਂ ਨਹੀੰ, ਇਸ ਰਹੱਸ ਦਾ ਖ਼ੁਲਾਸਾ ਚਾਰ ਜੂਨ ਨੂੰ ਹੀ ਹੋਵੇਗਾ।