Home Desh ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ ! ਇਸ ਮਹੀਨੇ ਤੋਂ ਮਿਲਣੇ ਸ਼ੁਰੂ ਹੋਣਗੇ...

ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ ! ਇਸ ਮਹੀਨੇ ਤੋਂ ਮਿਲਣੇ ਸ਼ੁਰੂ ਹੋਣਗੇ 1000 ਰੁਪਏ, CM ਮਾਨ ਨੇ ਕੀਤਾ ਐਲਾਨ

206
0

CM Bhagwant Mann ਨੇ ਕਿਹਾ ਕਿ ਅਕਤੂਬਰ ਤਕ ਬਜਟ ਤੋਂ ਕਰੀਬ ਸੱਤ ਹਜ਼ਾਰ ਕਰੋੜ ਰੁਪਏ ਬਚਣ ਵਾਲੇ ਹਨ।

ਸੂਬੇ ਦੀਆਂ ਔਰਤਾਂ ਨੂੰ ਅਕਤੂਬਰ ਮਹੀਨੇ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਟਿੱਬਾ ਰੋਡ ‘ਤੇ ਰੋਡ ਸ਼ੋਅ ਦੌਰਾਨ ਕੀਤਾ |ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਤੂਬਰ ਤਕ ਬਜਟ ਤੋਂ ਕਰੀਬ ਸੱਤ ਹਜ਼ਾਰ ਕਰੋੜ ਰੁਪਏ ਬਚਣ ਵਾਲੇ ਹਨ। ਇਸ ਪੈਸੇ ਨਾਲ ਅਤੇ ਇਸੇ ਮਹੀਨੇ ਤੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਪਹਿਲੀ ਗਰੰਟੀ ਪੂਰੀ ਕਰਾਂਗੇ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਲਗਭਗ 550 ਕਰੋੜ ਰੁਪਏ ਖਰਚ ਆਉਣਾ ਹੈ।ਜਦੋਂ ਸਾਡੇ ਕੋਲ ਸੱਤ ਹਜ਼ਾਰ ਕਰੋੜ ਰੁਪਏ ਹੋ ਜਾਣਗੇ ਤਾਂ ਉਹ ਇਹ ਗਾਰੰਟੀ ਸ਼ੁਰੂ ਕਰ ਦੇਣਗੇ ਤਾਂ ਜੋ ਇਕ ਵਾਰ ਸਕੀਮ ਸ਼ੁਰੂ ਹੋ ਜਾਵੇ ਤੇ ਮੁੜ ਕੇ ਬੰਦ ਨਾ ਹੋਵੇ। ਉਨ੍ਹਾਂ ਲੁਧਿਆਣਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣ ‘ਚ ਆਮ ਆਦਮੀ ਪਾਰਟੀ ਨੂੰ ਨੰਬਰ ਇਕ ਬਣਾਉਣ ਤਾਂ ਜੋ ਪਾਰਟੀ ਦੇ ਸੰਸਦ ਮੈਂਬਰ ਕੇਂਦਰ ਤੋਂ ਸਕੀਮਾਂ ਲਿਆ ਕੇ ਲੁਧਿਆਣਾ ਨੂੰ ਵਿਕਾਸ ਪੱਖੋਂ ਨੰਬਰ ਇੱਕ ਬਣਾ ਸਕਣ। ਮਾਨ ਨੇ ਕਿਹਾ ਕਿ ਕੜਾਕੇ ਦੀ ਗਰਮੀ ‘ਚ ਵੀ ਲੋਕਾਂ ਦਾ ਰੋਡ ਸ਼ੋਅ ਲਈ ਘੰਟਿਆਂਬੱਧੀ ਖੜ੍ਹੇ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ। ਪੰਜਾਬ ‘ਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਸਿਆਸੀ ਪਾਰਟੀਆਂ ਚੋਣ ਪ੍ਰਚਾਰ ‘ਚ ਰੁੱਝੀਆਂ ਹੋਈਆਂ ਹਨ। ਇਸੇ ਸਿਲਸਿਲੇ ‘ਚ ਭਗਵੰਤ ਮਾਨ ਅਤੇ ਕੇਜਰੀਵਾਲ ਵੀ ਪੰਜਾਬ ‘ਚ ਰੈਲੀਆਂ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਇਸ ਦੇ ਨਾਲ ਹੀ ਭਾਜਪਾ, ਕਾਂਗਰਸ, ਅਕਾਲੀ ਦਲ ਤੇ ਬਸਪਾ ਪਾਰਟੀਆਂ ਵੀ ਚੋਣ ਮੈਦਾਨ ‘ਚ ਹਨ। ਸਿਆਸੀ ਸਮੀਕਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Previous articleT20 World Cup 2024 ‘ਚ ਭਾਰਤੀ ਟੀਮ ਨੂੰ ਸਭ ਤੋਂ ਜ਼ਿਆਦਾ ਕਮੀ ਇਸ ਖਿਡਾਰੀ ਦੀ ਰਹੇਗੀ
Next articleਪੰਜਾਬ ‘ਚ ‘ਆਪ’ ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਸ਼ਾਮਲ

LEAVE A REPLY

Please enter your comment!
Please enter your name here