Home Desh ਪੰਜਾਬ ‘ਚ ਵੋਟਿੰਗ ਤੋਂ ਪਹਿਲਾਂ EC ਦਾ ਵੱਡਾ ਕਦਮ, ਜਲੰਧਰ-ਲੁਧਿਆਣਾ ਦੇ ਪੁਲਿਸ...

ਪੰਜਾਬ ‘ਚ ਵੋਟਿੰਗ ਤੋਂ ਪਹਿਲਾਂ EC ਦਾ ਵੱਡਾ ਕਦਮ, ਜਲੰਧਰ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਕੀਤਾ ਤਬਾਦਲਾ

146
0

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਤੇ ਆਈਪੀਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ  ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰ ਕੇ ਗ਼ੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ  ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

Previous articleਪਿੰਡ ਅਖਾੜਾ ਦੀ ਧੀ ਮੈਂਡੀ ਬਰਾੜ ਇੰਗਲੈਂਡ ‘ਚ ਬਣੀ ਡਿਪਟੀ ਮੇਅਰ, ਪਿਛਲੇ 30 ਸਾਲ ਤੋਂ ਜਿੱਤਦੀ ਆ ਰਹੀ ਏ ਕੌਂਸਲ ਚੋਣ
Next articleਭਾਰਤੀ ਹਵਾਈ ਸੈਨਾ ’ਚ ਸੰਗੀਤਕਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਸ਼ੁਰੂ, 5 ਜੂਨ ਤੱਕ ਜਾਰੀ ਰਹੇਗੀ ਅਰਜ਼ੀ ਪ੍ਰਕਿਰਿਆ

LEAVE A REPLY

Please enter your comment!
Please enter your name here