ਐਤਵਾਰ ਨੂੰ ਕਸ਼ਮੀਰ ਘਾਟੀ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
ਜੰਮੂ-ਕਸ਼ਮੀਰ ਦੇ ਕਠੂਆ ਐਨਕਾਊਂਟਰ ਜ਼ਿਲ੍ਹੇ ਦੇ ਦੂਰ-ਦੁਰਾਡੇ ਮਛੇੜੀ ਇਲਾਕੇ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨਾਂ ‘ਤੇ ਗੋਲ਼ੀਬਾਰੀ ਕੀਤੀ। ਇਸ ਗੋਲ਼ੀਬਾਰੀ ‘ਚ ਪੰਜ ਜਵਾਨਾਂ ਦੇ ਸ਼ਹੀਦ ਅਤੇ ਪੰਜ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਠੂਆ ਸ਼ਹਿਰ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ‘ਚ ਵਾਪਰੀ, ਜਦੋਂ ਕੁਝ ਫ਼ੌਜ ਦੇ ਵਾਹਨ ਖੇਤਰ ‘ਚ ਨਿਯਮਤ ਗਸ਼ਤ ‘ਤੇ ਸਨ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਆਖਰੀ ਖਬਰਾਂ ਮਿਲਣ ਤੱਕ ਗੋਲ਼ੀਬਾਰੀ ਜਾਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ‘ਚ ਵਾਧੂ ਬਲ ਭੇਜੇ ਗਏ ਹਨ।
ਬਿਲਾਵਰ ਦੇ ਬਦਨੋਟਾ ‘ਚ ਚੱਲ ਰਹੇ ਮੁਕਾਬਲੇ ‘ਚ ਫੌਜ ਨੇ ਅੱਤਵਾਦੀਆਂ ਖਿਲਾਫ ਕਾਰਵਾਈ ਤੇਜ਼ ਕਰਨ ਲਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਨੇ ਹੈਲੀਕਾਪਟਰਾਂ ਤੋਂ ਪੈਰਾ ਕਮਾਂਡੋਜ਼ ਨੂੰ ਇਲਾਕੇ ‘ਚ ਉਤਾਰਿਆ, ਤਾਂ ਜੋ ਅੱਤਵਾਦੀਆਂ ਨੂੰ ਖਤਮ ਕੀਤਾ ਜਾ ਸਕੇ।
ਪੰਜ ਜਵਾਨ ਹੋਏ ਸ਼ਹੀਦ, ਪੰਜ ਜ਼ਖ਼ਮੀ
ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਮਾਛੇੜੀ ਇਲਾਕੇ ‘ਚ ਅੱਤਵਾਦੀਆਂ ਨੇ ਫ਼ੌਜ ਦੇ ਵਾਹਨ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ 5 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਕਠੂਆ ਸ਼ਹਿਰ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ਨੇੜੇ ਮਛੇੜੀ-ਕਿੰਡਲੀ-ਮਲਹਾਰ ਰੋਡ ‘ਤੇ ਦੁਪਹਿਰ ਕਰੀਬ 3.30 ਵਜੇ ਰੁਟੀਨ ਗਸ਼ਤ ‘ਤੇ ਫ਼ੌਜੀ ਵਾਹਨਾਂ ‘ਤੇ ਗ੍ਰਨੇਡ ਸੁੱਟਿਆ ਅਤੇ ਗੋਲ਼ੀਬਾਰੀ ਕੀਤੀ।
ਅੱਤਵਾਦੀ ਜੰਗਲ ਵੱਲ ਭੱਜ ਗਏ
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਪਰ ਅੱਤਵਾਦੀ ਨੇੜਲੇ ਜੰਗਲ ਵਿੱਚ ਭੱਜ ਗਏ। ਉਨ੍ਹਾਂ ਦੱਸਿਆ ਕਿ ਆਖਰੀ ਰਿਪੋਰਟਾਂ ਮਿਲਣ ਤੱਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਰੁਕ-ਰੁਕ ਕੇ ਗੋਲ਼ੀਬਾਰੀ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਬੇਅਸਰ ਕਰਨ ਲਈ ਇਲਾਕੇ ਵਿੱਚ ਵਾਧੂ ਬਲ ਭੇਜੇ ਗਏ ਹਨ।
ਮੰਨਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਕਰਕੇ ਉੱਚੇ ਇਲਾਕਿਆਂ ਵੱਲ ਵਧ ਰਹੇ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਕੁੱਲ 10 ਸੈਨਿਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਚਾਰ ਦੀ ਬਾਅਦ ਵਿੱਚ ਮੌਤ ਹੋ ਗਈ। ਕਠੂਆ ਜ਼ਿਲ੍ਹੇ ਵਿੱਚ ਪਿਛਲੇ ਚਾਰ ਹਫ਼ਤਿਆਂ ਵਿੱਚ ਇਹ ਦੂਜੀ ਵੱਡੀ ਘਟਨਾ ਹੈ। 12 ਅਤੇ 13 ਜੂਨ ਨੂੰ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਦੋ ਅੱਤਵਾਦੀਆਂ ਅਤੇ ਇੱਕ ਸੀਆਰਪੀਐਫ ਜਵਾਨ ਦੀ ਭਿਆਨਕ ਗੋਲੀਬਾਰੀ ਵਿੱਚ ਸ਼ਹੀਦ ਹੋ ਗਏ ਸਨ।
ਕੁਲਗਾਮ ਅਤੇ ਚਿੰਨੀਗਾਮ ਖੇਤਰਾਂ ‘ਚ ਹਾਲ ਹੀ ‘ਚ ਚਲਾਈ ਗਈ ਕਾਰਵਾਈ ਤੋਂ ਬਾਅਦ ਸੋਮਵਾਰ ਨੂੰ ਕਠੂਆ ਜ਼ਿਲੇ ਦੇ ਮਛੇੜੀ ਇਲਾਕੇ ‘ਚ ਅੱਤਵਾਦੀਆਂ ਨੇ ਭਾਰਤੀ ਫ਼ੌਜ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਜੰਮੂ-ਕਸ਼ਮੀਰ ਦਾ ਇਹ ਇਲਾਕਾ ਭਾਰਤੀ ਫ਼ੌਜ ਦੀ 9ਵੀਂ ਕੋਰ ਦੇ ਅਧੀਨ ਆਉਂਦਾ ਹੈ।
ਹਿਜ਼ਬੁਲ ਮੁਜਾਹਿਦੀਨ ਲਈ ਵੱਡਾ ਝਟਕਾ – ਕਮਾਂਡਰ ਬ੍ਰਿਗੇਡੀਅਰ
ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਗੋਲ਼ੀਬਾਰੀ ਤੋਂ ਬਾਅਦ ਸਾਡੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ, ਜੰਮੂ-ਕਸ਼ਮੀਰ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਛੇ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ, ਆਰਆਰ ਕਮਾਂਡਰ ਬ੍ਰਿਗੇਡੀਅਰ ਪ੍ਰਿਥਵੀਰਾਜ ਚੌਹਾਨ ਨੇ ਸੋਮਵਾਰ ਨੂੰ ਕਿਹਾ ਕਿ ਦੱਖਣੀ ਕਸ਼ਮੀਰ ਵਿੱਚ ਅੱਤਵਾਦੀਆਂ ਦਾ ਮਾਰਿਆ ਜਾਣਾ ਹਿਜ਼ਬੁਲ-ਮੁਜਾਹਿਦੀਨ ਲਈ ਇੱਕ ਵੱਡਾ ਝਟਕਾ ਹੈ।
ਏਡੀਜੀਪੀ ਆਨੰਦ ਜੈਨ ਨੇ ਦੱਸਿਆ ਕਿ ਮੋਦਰਗਾਮ ਪਿੰਡ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਪਹਿਲਾ ਮੁਕਾਬਲਾ ਹੋਇਆ। ਕੁਝ ਘੰਟਿਆਂ ਬਾਅਦ, ਜ਼ਿਲ੍ਹੇ ਦੇ ਫਰਿਸਲ ਚਿੰਨੀਗਾਮ ਖੇਤਰ ਵਿੱਚ ਇੱਕ ਹੋਰ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਮਹੀਨਿਆਂ ‘ਚ ਅੱਤਵਾਦੀ ਹਮਲਿਆਂ ਦੀ ਗਿਣਤੀ ‘ਚ ‘ਵਾਧਾ’ ਹੋਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੂਨ ਵਿਚ, ਜੰਮੂ ਅਤੇ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਡੋਹ, ਭਦਰਵਾਹ ਸੈਕਟਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ ਸਨ।
ਕੁਲਗਾਮ ਮੁਕਾਬਲੇ ‘ਚ 6 ਅੱਤਵਾਦੀ ਮਾਰੇ ਗਏ
ਦੱਸ ਦਈਏ ਕਿ ਬੀਤੇ ਸ਼ਨੀਵਾਰ ਨੂੰ ਕੁਲਗਾਮ ਦੇ ਮੋਦਰਗਾਮ ਅਤੇ ਚਿਨੀਗਾਮ ‘ਚ ਅੱਤਵਾਦੀਆਂ ਅਤੇ ਫ਼ੌਜ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਵਿੱਚ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਸ ਦੇ ਨਾਲ ਹੀ ਭਾਰਤੀ ਫ਼ੌਜ ਨੇ ਛੇ ਅੱਤਵਾਦੀਆਂ ਨੂੰ ਮਾਰ ਦਿੱਤਾ।
ਸ਼ਹੀਦ ਹੋਏ ਫ਼ੌਜੀ
-ਜੇਸੀਓ (ਨਾਇਬ ਸੂਬੇਦਾਰ) ਅਨੰਤ ਸਿੰਘ
-ਨਾਇਕ ਵਿਨੋਦ ਕੁਮਾਰ
-ਰਾਈਫਲਮੈਨ ਅਨੁਜ ਨੇਗੀ
-ਰਾਈਫਲਮੈਨ ਆਦਰਸ਼ ਸਿੰਘ
-ਹੈੱਡ ਕਾਂਸਟੇਬਲ ਕਮਲ ਸਿੰਘ