Home Desh Punjab News: ਸਿਹਤ ਵਿਭਾਗ ‘ਚ ਜਲਦ ਕੀਤੀ ਜਾਵੇਗੀ 500 ਡਾਕਟਰਾਂ ਦੀ...

Punjab News: ਸਿਹਤ ਵਿਭਾਗ ‘ਚ ਜਲਦ ਕੀਤੀ ਜਾਵੇਗੀ 500 ਡਾਕਟਰਾਂ ਦੀ ਭਰਤੀ, 950 ਨਰਸਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

39
0

ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ

ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ 500 ਡਾਕਟਰਾਂ ਦੀ ਭਰਤੀ ਬਹੁਤ ਜਲਦੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਨਾਲ ਭਰਤੀ ਕੀਤੀਆਂ 950 ਨਰਸਾਂ ਨੂੰ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ।
ਇਹ ਕਲੀਨਿਕ ਸਿਹਤ ਖੇਤਰ ਵਿਚਲੀ ਕ੍ਰਾਂਤੀ ਸਾਬਤ ਹੋ ਰਹੇ ਹਨ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਕਾਰਜ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਧਿਆਨ ਵਿੱਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ, ਜਿਹੜਾ ਨਸ਼ਿਆਂ ਤੋਂ ਪੀੜਤ ਹੈ ਤਾਂ ਉਸ ਨੂੰ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਲਿਆਂਦਾ ਜਾਵੇ, ਉੱਥੇ ਨਸ਼ਾ ਪੀੜਤ ਦਾ ਨਸ਼ਾ ਵੀ ਛੁਡਾਇਆ ਜਾਵੇਗਾ ਤੇ ਨਾਲ ਹੀ ਉਸ ਨੂੰ ਕੋਈ ਨਾ ਕੋਈ ਹੁਨਰ ਸਿਖਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ ਅਤੇ ਲੋਨ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਰੁਜ਼ਗਾਰ ਵੀ ਸ਼ੁਰੂ ਕਰਵਾਇਆ ਜਾਵੇਗਾ।
ਇਸ ਤੋਂ ਪਹਿਲਾਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੁਣ ਤਕ ਸਾਹਮਣੇ ਆਏ ਡੇਂਗੂ ਦੇ ਕੇਸਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਕਿਤੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਮਰੀਜ਼ ਦੀ ਪੂਰੀ ਸਾਂਭ ਸੰਭਾਲ ਯਕੀਨੀ ਬਨਾਉਣ ਦੇ ਨਾਲ ਨਾਲ ਉਥੇ ਫੌਗਿੰਗ ਤਰਜੀਹੀ ਅਧਾਰ ਉਤੇ ਕਰਵਾਈ ਜਾਵੇ।
ਇਸ ਦੇ ਨਾਲ ਨਾਲ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੀ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਪਿੰਡਾਂ ਵਿੱਚ ਲੱਗੇ ਆਰਓ ਸਿਸਟਮਜ਼ ਦੇ ਚੱਲਦੇ ਹੋਣ ਨੂੰ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੀ 27 ਹਾਟ ਸਪੌਟਾਂ ਸਬੰਧੀ ਪਾਣੀ ਦੀ ਟੈਸਟਿੰਗ, ਫੌਗਿੰਗ ਤੇ ਲਾਰਵੇ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਹਰ ਸ਼ਹਿਰ ਤੇ ਹਰ ਪਿੰਡ ਵਿੱਚ ਫੌਗਿੰਗ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Previous articlePolitical News: CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ,ਪਰ ਨਹੀਂ ਆ ਸਕਦੇ ਜੇਲ੍ਹ ਤੋਂ ਬਾਹਰ
Next articleCrime News: Tarn Taran ਪੁਲਿਸ ਹੱਥ ਲੱਗੀ ਸਫ਼ਲਤਾ, ਚਾਰ ਨਸ਼ਾ ਤਸਕਰ ਹੈਰੋਇਨ ਸਮੇਤ ਕੀਤੇ ਕਾਬੂ

LEAVE A REPLY

Please enter your comment!
Please enter your name here