Home Desh Punjab News: ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ...

Punjab News: ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈਆਈਟੀ ਰੋਪੜ ਨਾਲ ਸਮਝੌਤਾ ਸਹੀਬੱਧ

43
0

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈਆਈਟੀ ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ਵਿੱਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ

ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਮਾਨ ਅਤੇ ਆਈਆਈਟੀ, ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਸਮਝੌਤਾ ਤੇਜ਼ੀ ਨਾਲ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ਵਿੱਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਦੀ ਪੂਰਤੀ ਕਰਨ ਦੇ ਨਾਲ ਨਾਲ ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਅਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖਲਾਈ, ਖੋਜ, ਵਿਕਾਸ ਅਤੇ ਨਿਰਮਾਣ ਨੂੰ ਮਜ਼ਬੂਤ ਕਰੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਸੂਬੇ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਸੀ-ਪਾਈਟ ਅਤੇ ਆਈਆਈਟੀ ਰੋਪੜ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਨੌਜਵਾਨਾਂ ਨੂੰ ਡੀਜੀਸੀਏ ਸਰਟੀਫਿਕੇਟ ਦਿੱਤੇ ਜਾਣਗੇ, ਜੋ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈਆਈਟੀ ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ਵਿੱਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ, ਜਿੱਥੇ ਡਰੋਨ ਅਪਰੇਟਰਾਂ ਦੀ ਸਿਖਲਾਈ ਤੋਂ ਇਲਾਵਾ ਡਰੋਨ ਦੀ ਮੁਰੰਮਤ ਅਤੇ ਅਸੈਂਬਲਿੰਗ ਵੀ ਕੀਤੀ ਜਾਵੇਗੀ।

ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਫਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਉਚਿਤ ਰੋਜ਼ਗਾਰ ਲੱਭਣ ਵਿੱਚ ਵੀ ਸਹਿਯੋਗ ਦਿੱਤਾ ਜਾਵੇਗਾ। ਇਹ ਕਦਮ ਸਾਡੇ ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Previous articlePolitical News: 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਦਾ ਐਲਾਨ, 1975 ‘ਚ ਇਸ ਦਿਨ ਲਗਾਈ ਗਈ ਸੀ ਐਮਰਜੈਂਸੀ
Next articlePunjab News: ਆਮ ਆਦਮੀ ਦੀ ਰਸੋਈ ਦਾ ਵਿਗੜਿਆ ਬਜਟ, ਮੌਸਮ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

LEAVE A REPLY

Please enter your comment!
Please enter your name here