Home Desh Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ...

Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ, 5 ਜੁਲਾਈ ਦੀ ਅੰਤ੍ਰਿੰਗ ਕਮੇਟੀ ‘ਚ ਕੀਤੀ ਗਈ ਸੀ ਨਿਯੁਕਤੀ

41
0

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।

ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।

ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।
Previous articlePunjab News: ਸਰਕਾਰ ਦੀ ਸਵੱਲੀ ਨਜ਼ਰ ਨੂੰ ਤਰਸਦੀ ਸ਼ੇਰ-ਏ-ਪੰਜਾਬ ਦੀ ਬਾਰਾਂਦਰੀ, ਲੋਕਾਂ ਦੇ ਕਬਜ਼ੇ ਤੇ ਸਰਕਾਰਾਂ ਦੀ ਅਣਦੇਖੀ ਕਾਰਨ ਬਣ ਗਿਣ ਰਹੀਆਂ ਹਨ ਆਖ਼ਰੀ ਸਾਹ
Next articleAttention ! ਫ਼ਰਜ਼ੀ ਨੌਕਰੀਆਂ ਆਫ਼ਰ ਕਰ ਰਹੀ ਹੈ ਇਹ ਵੈੱਬਸਾਈਟ, ਸਰਕਾਰ ਨੇ ਜਾਰੀ ਕੀਤਾ ਅਲਰਟ

LEAVE A REPLY

Please enter your comment!
Please enter your name here