Home Desh Punjab News: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੀ ਨਿਰੰਤਰ ਨਿਗਰਾਨੀ...

Punjab News: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

38
0

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿਚ ਗਠਿਤ ਕੀਤੀਆਂ ਗਈਆਂ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ’ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ’ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ’ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ’ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ’ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।

Previous articlePunjab News: ਜਲਦ ਹੀ ਸਰਕਾਰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਮੋਹਿੰਦਰ ਭਗਤ ਨੂੰ ਸਹੁੰ ਚੁਕਾਉਣ ਦਾ ਸਮਾਂ ਲਵੇਗੀ !
Next articlePunjab News: ਚੰਡੀਗੜ੍ਹ ਪ੍ਰਸ਼ਾਸਨ ‘ਚ ਖਾਲੀ ਪਈਆਂ ਵੱਡੀਆਂ ਅਸਾਮੀਆਂ, ਕੇਂਦਰ ਸਰਕਾਰ ਨੇ ਪੰਜਾਬ ਵੱਲੋਂ ਭੇਜੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਪੈਨਲ ਨੂੰ ਕੀਤਾ ਰੱਦ

LEAVE A REPLY

Please enter your comment!
Please enter your name here