Home Desh Political News: ਸੁਪਰੀਮ ਕੋਰਟ ਨੇ ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਮਨੀਸ਼...

Political News: ਸੁਪਰੀਮ ਕੋਰਟ ਨੇ ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੇ ਈਡੀ ਤੋਂ ਮੰਗਿਆ ਜਵਾਬ

41
0

ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਅਦਾਲਤ ਮਾਮਲੇ ’ਚ 29 ਜੁਲਾਈ ਨੂੰ ਮੁੜ ਸੁਣਵਾਈ ਕਰੇਗੀ। ਮਨੀਸ਼ ਸਿਸੋਦੀਆ ਪਿਛਲੇ 16 ਮਹੀਨਿਆਂ ਤੋਂ ਜੇਲ੍ਹ ’ਚ ਹਨ। ਸਿਸੋਦੀਆ ਨੂੰ 26 ਫਰਵਰੀ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਤੋਂ ਬਾਅਦ ਨੌ ਮਾਰਚ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਹ ਉਦੇ ਤੋਂ ਜੇਲ੍ਹ ’ਚ ਹਨ। ਮੰਗਲਵਾਰ ਨੂੰ ਜਸਟਿਸ ਬੀਆਰ ਗਵਈ, ਜਸਟਿਸ ਸੰਜੇ ਕਰੋਲ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸਿਸੋਦੀਆ ਵੱਲੋਂ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਤੇ ਵਿਵੇਕ ਜੈਨ ਪੇਸ਼ ਹੋਏ ਸਨ। ਸਿਸੋਦੀਆ ਨੇ ਜ਼ਮਾਨਤ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ 16 ਮਹੀਨਿਆਂ ਤੋਂ ਜੇਲ੍ਹ ’ਚ ਹਨ ਤੇ ਉਨ੍ਹਾਂ ਦਾ ਕੇਸ ਅੱਗੇ ਨਹੀਂ ਵਧਿਆ ਹੈ। ਕੇਸ ਉਸੇ ਪੜਾਅ ’ਚ ਹੈ, ਜਿੱਥੇ ਅਕਤੂਬਰ 2023 ’ਚ ਸੀ। ਅਦਾਲਤ ਨੇ ਕੇਸ ’ਚ ਪ੍ਰਗਤੀ ਨਾ ਹੋਣ ’ਤੇ ਦੁਬਾਰਾ ਕੋਰਟ ਆਉਣ ਦੀ ਛੋਟ ਦਿੱਤੀ ਸੀ।

 

Previous articleSports News: Ravindra Jadeja ਨੇ ਆਪਣੀ ਮਾਂ ਨੂੰ ਦਿੱਤਾ ਸਫਲਤਾ ਦਾ ਸਿਹਰਾ, ਖ਼ੂਬਸੂਰਤ ਪੋਸਟ ਸ਼ੇਅਰ ਕਰ ਕੇ ਲਿਖੀ ਦਿਲ ਛੂਹ ਲੈਣ ਵਾਲੀ ਗੱਲ
Next articleDelhi News: ਤਿਹਾੜ ‘ਚ ਬੰਦ K Kavita ਦੀ ਵਿਗੜੀ ਤਬੀਅਤ, ਡੀਡੀਯੂ ਹਸਪਤਾਲ ਵਿੱਚ ਕਰਵਾਇਆ ਦਾਖ਼ਲ

LEAVE A REPLY

Please enter your comment!
Please enter your name here