ਜਲੰਧਰ ਪੱਛਮੀ ਤੋਂ ਨਵੇ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਸਹੁੰ ਚੁਕਾਈ।
ਜਲੰਧਰ ਪੱਛਮੀ ਤੋਂ ਨਵੇ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਮੋਹਿੰਦਰ ਭਗਤ ਅੱਜ ਸਹੁੰ ਚੁੱਕਣ ਤੋਂ ਪਹਿਲਾਂ ਜਿੱਤਣ ਤੋਂ ਬਾਅਦ ਪਰਿਵਾਰ ਸਮੇਤ ਮੁੱਖ ਮੰਤਰੀ ਨੂੰ ਮਿਲੇ ਸਨ।