ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰਨ ਵਾਲੇ ਨੌਜਵਾਨ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰਨ ਵਾਲੇ ਨੌਜਵਾਨ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਪਹਿਲਾਂ ਪਿੰਡ ਵਿੱਚ ਲੜਾਈ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਦੇ ਹਸਪਤਾਲ ਲਿਜਾਇਆ ਗਿਆ। ਪਰ 20 ਸਾਲਾ ਨੌਜਵਾਨ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ।
ਪੁਲਿਸ ਮੁਤਾਬਕ ਉਹ ਭੋਗ ਪਿੰਡ ਵਿੱਚ ਏਸੀ ਫਰਿੱਜ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਨੇੜਲੇ ਪਿੰਡ ਭੱਟੀਵਾਲ ਕਲਾਂ ਦਾ ਰਹਿਣ ਵਾਲਾ ਸੀ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ‘ਚ ਇਕ ਹੀ ਵਿਅਕਤੀ ਦਾ ਨਾਂ ਸਾਹਮਣੇ ਆ ਰਿਹਾ ਹੈ। ਪਰ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਡੂੰਘੇ ਜ਼ਖ਼ਮਾਂ ਦੇ ਨਿਸ਼ਾਨ ਸਨ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।