Home Crime Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਦੇ...

Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਦੇ 3 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ

73
0

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x ‘ਤੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਹੋਏ ਅੱਤਵਾਦੀ ਗੋਲਡੀ ਬਰਾੜ ਅਤੇ ਲਾਰੈਂਸ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x ‘ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

NIA ਦੀ ਮੋਸਟ ਵਾਂਟੇਡ ਸੂਚੀ ਵਿੱਚ ਗੋਲਡੀ ਬਰਾੜ ਸ਼ਾਮਲ

ਪੁਲਿਸ ਅਨੁਸਾਰ ਜਨਵਰੀ 2024 ਵਿੱਚ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਘਰ ਹੋਈ ਗੋਲੀਬਾਰੀ ਪਿੱਛੇ ਵੀ ਗੋਲਡੀ ਬਰਾੜ ਦਾ ਹੱਥ ਸੀ। ਗੋਲਡੀ ਬਰਾੜ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਪੁਲਿਸ ਨੇ ਉਸ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਪੁਲੀਸ ਦੇ ਕੇਸ ਵਿੱਚ ਵੀ ਭਗੌੜਾ ਹੈ।

ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਵਿਦੇਸ਼ ‘ਚ ਬੈਠਾ ਗੋਲਡੀ ਬਰਾੜ ਸਾਰਾ ਗੈਂਗ ਚਲਾ ਰਿਹਾ ਹੈ। ਉਹ ਨੈਟਵਰਕ ਵਿੱਚ ਸ਼ਾਮਲ ਲੋਕਾਂ ਨੂੰ ਦਿਸ਼ਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਫਿਰੌਤੀ ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਪੰਜਾਬ ਪੁਲਿਸ ਇਨ੍ਹਾਂ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।

Previous articlePetrol Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ‘ਚ ਤਾਜ਼ਾ ਰੇਟ
Next articleAccident: ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ, ਗਰਦਨ ਟੁੱਟਣ ਤੋਂ ਬਚੀ

LEAVE A REPLY

Please enter your comment!
Please enter your name here