ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬਾਗੀ ਹੋਏ ਅਕਾਲੀ ਆਗੂਆਂ ਵੱਲੋਂ ਲਗਾਏ ਗਏ ਲਿਖਤੀ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼ ਸਬੰਧੀ ਪੱਤਰ ਜਾਰੀ ਕੀਤਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ 15 ਜੁਲਾਈ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬਾਗੀ ਹੋਏ ਅਕਾਲੀ ਆਗੂਆਂ ਵੱਲੋਂ ਲਗਾਏ ਗਏ ਲਿਖਤੀ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼ ਸਬੰਧੀ ਪੱਤਰ ਜਾਰੀ ਕੀਤਾ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਦੋਸ਼ਾਂ ਦਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦਿੱਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਸਬੰਧੀ ਇਨ੍ਹਾਂ ਅਕਾਲੀ ਆਗੂਆਂ ਵੱਲੋਂ ਲਗਾਏ ਦੋਸ਼ਾਂ ਨੂੰ ਧਿਆਨ ਵਿਚ ਰੱਖਦਿਆ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਪੱਤਰ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ।