Home Desh Punjab News: ਅੰਮ੍ਰਿਤਪਾਲ ਦੀ ਰੱਦ ਹੋ ਸਕਦੀ MP ਮੈਂਬਰਸ਼ਿਪ, EC ਨੂੰ ਝੂਠੀਆਂ...

Punjab News: ਅੰਮ੍ਰਿਤਪਾਲ ਦੀ ਰੱਦ ਹੋ ਸਕਦੀ MP ਮੈਂਬਰਸ਼ਿਪ, EC ਨੂੰ ਝੂਠੀਆਂ ਜਾਣਕਾਰੀਆਂ ਦੇਣ ਦਾ ਇਲਜ਼ਾਮ

58
0

 ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ।  ਵਿਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ।

ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।

ਅਜਿਹੇ ‘ਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਪਟੀਸ਼ਨ ‘ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। ਸਾਂਸਦ ਅੰਮ੍ਰਿਤਪਾਲ ਸਿੰਘ, ਪੰਜਾਬ ਚੋਣ ਕਮਿਸ਼ਨ ਦੇ ਚੋਣ ਖਰਚਾ ਅਫਸਰ, ਮੁੱਖ ਚੋਣ ਅਫਸਰ, ਖਡੂਰ ਸਾਹਿਬ ਲੋਕ ਸਭਾ ਖੇਤਰ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਗਿਆ ਹੈ।

ਕੀ ਕਹਿੰਦਾ ਹੈ ਰੂਲ ?

ਲੋਕ ਪ੍ਰਤੀਨਿਧੀ ਕਾਨੂੰਨ ਤਹਿਤ ਲੋਕ ਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ 1975 ਦੀ ਘਟਨਾ ਰਾਹੀਂ ਯਾਦ ਕੀਤੀ ਜਾਂਦੀ ਹੈ।

1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਯੂਪੀ ਦੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਫਿਰ ਰਾਜਨਰਾਇਣ ਸਿੰਘ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ। ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਸੀ।

 

Previous articlePunjab News: 2 ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਵਿਅਕਤੀ ਚੜ੍ਹਿਆ ਪੁਲਿਸ ਦੇ ਅੜਿੱਕੇ
Next articleਖਾਲਿਸਤਾਨੀ ਸਮਰਥਕ ਬਣਾਉਣਗੇ ਪੰਜਾਬ ‘ਚ ਨਵੀਂ ਸਿਆਸੀ ਪਾਰਟੀ, ਅੰਮ੍ਰਿਤਪਾਲ ਸਿੰਘ ਕਰਨਗੇ ਅਗਵਾਈ, ਸਰਬਜੀਤ ਖਾਲਸਾ ਦਾ ਵੱਡਾ ਐਲਾਨ

LEAVE A REPLY

Please enter your comment!
Please enter your name here